ਨਸ਼ੀਲੇ ਪਦਾਰਥਾਂ ਸਮੇਤ ਦੋ ਕਾਬੂ
Sunday, Jan 28, 2018 - 06:18 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼) - ਪੁਲਸ ਚੌਕੀ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ਼ ਸਹਾਇਕ ਸਬ-ਇੰਸਪੈਕਟਰ ਹੀਰਾ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਤਲਾਸ਼ੀ ਲੈਣ 'ਤੇ ਉਨ੍ਹਾਂ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਪਛਾਣ ਮਨਦੀਪ ਸਿੰਘ ਉਰਫ ਲਵਲੀ ਪੁਤਰ ਬਲਦੇਵ ਸਿੰਘ ਵਾਸੀ ਪਿੰਡ ਮੱਦ ਅਤੇ ਕੈਪਟਨ ਸਿੰਘ ਪੁਤਰ ਨਾਹਰ ਸਿੰਘ ਵਾਸੀ ਧਿਆਨਪੁਰ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।