300 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ
Saturday, Jul 07, 2018 - 01:23 AM (IST)

ਮੇਹਟੀਆਣਾ, (ਸੰਜੀਵ)- ਐੱਸ. ਟੀ. ਐੱਫ. ਦੀ ਟੀਮ ਵੱਲੋਂ ਥਾਣਾ ਮੇਹਟੀਆਣਾ ਪੁਲਸ ਦੇ ਸਹਿਯੋਗ ਨਾਲ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਆਈ. ਸੰਤੋਖ ਸਿੰਘ ਅਤੇ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਵਿਸ਼ੇਸ਼ ਤੌਰ ’ਤੇ ਗਸ਼ਤ ਕੀਤੀ ਜਾ ਰਹੀ ਸੀ।
ਜਦੋਂ ਪੁਲਸ ਪਾਰਟੀ ਪਿੰਡ ਖਨੌਡ਼ਾ ਨਜ਼ਦੀਕ ਪਹੁੰਚੀ ਤਾਂ ਉਨ੍ਹਾਂ ਖਨੌਡ਼ਾ ਤੋਂ ਫੁਗਲਾਣਾ ਵੱਲ ਇਕ ਵਿਅਕਤੀ ਨੂੰ ਪੈਦਲ ਆਉਂਦੇ ਦੇਖਿਆ ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁਡ਼ਨ ਲੱਗਾ। ਜਿਸ ਨੂੰ ਪੁਲਸ ਨੇ ਮੁਸਤੈਦੀ ਨਾਲ ਕਾਬੂ ਕਰ ਲਿਆ ਤੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ।
ਉਕਤ ਦੋਸ਼ੀ ਦੀ ਪਛਾਣ ਨਰਿੰਦਰ ਕੁਮਾਰ ਪੁੱਤਰ ਹਰੀ ਦਾਸ ਵਾਸੀ ਰਾਜਪੁਰ ਭਾਈਆਂ ਵਜੋਂ ਹੋਈ। ਪੁਲਸ ਨੇ ਇਸ ਸਬੰਧੀ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਐੱਸ. ਟੀ. ਐੱਫ. ਤੋਂ ਏ. ਐੱਸ. ਆਈ. ਜਸਵਿੰਦਰ ਸਿੰਘ, ਹੈਡਕਾਂਸਟੇਬਲ ਜਰਨੈਲ ਸਿੰਘ, ਹਵਾਲਦਾਰ ਹਰਵਿੰਦਰ ਸਿੰਘ, ਕਾਂਸਟੇਬਲ ਸੁਨੀਲ ਕੁਮਾਰ ਵੀ ਹਾਜ਼ਰ ਸਨ।