ਨਸ਼ੇ ਵਾਲੇ ਟੀਕਿਆਂ ਸਣੇ ਕਾਬੂ ਨੌਜਵਾਨ ਜੇਲ ਭੇਜਿਆ
Monday, Jul 09, 2018 - 01:12 AM (IST)

ਰਾਹੋਂ, (ਪ੍ਰਭਾਕਰ)— ਪੁਲਸ ਨੇ ਇਕ ਨੌਜਵਾਨ ਨੂੰ ਨਸ਼ੇ ਵਾਲੇ ਟੀਕਿਅਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਆਈ. ਸੁਰਿੰਦਰ ਸਿੰਘ ਦੀ ਪੁਲਸ ਪਾਰਟੀ ਪਿੰਡ ਦਿਲਾਵਰਪੁਰ ਨੂੰ ਜਾ ਰਹੀ ਸੀ ਕਿ ਸਾਹਮਣੇ ਤੋਂ ਇਕ ਮੋਟਰਸਾਈਕਲ ਸਵਾਰ ਆ ਰਿਹਾ ਸੀ, ਜੋ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ ਪਰ ਉਸ ਦਾ ਮੋਟਰਸਾਈਕਲ ਬੰਦ ਹੋ ਗਿਆ।
ਏ. ਐੱਸ. ਆਈ ਸੁਰਿੰਦਰ ਸਿੰਘ ਨੇ ਉਸ ਵਿਅਕਤੀ ਨੂੰ ਮੋਟਰਾਸਾਈਕਲ ਸਣੇ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 10 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਐੱਸ. ਐੱਚ. ਓ. ਰੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਕੁਮਾਰ ਪੁੱਤਰ ਮਹਿੰਦਰਜੀਤ ਵਾਸੀ ਪਿੰਡ ਦਿਲਾਵਰਪੁਰ ਥਾਣਾ ਰਾਹੋਂ ਖਿਲਾਫ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ ਵਿਚ ਪੇਸ਼ ਕਰ ਕੇ ਜੱਜ ਸਾਹਿਬ ਦੇ ਹੁਕਮਾਂ ਅਨੁਸਾਰ ਉਸ ਨੂੰ ਲੁਧਿਆਣਾ ਜੇਲ ਭੇਜਿਆ ਗਿਆ।