5 ਗ੍ਰਾਮ ਹੈਰੋਇਨ ਸਣੇ ਕਾਬੂ

Wednesday, Jul 18, 2018 - 05:30 AM (IST)

5 ਗ੍ਰਾਮ ਹੈਰੋਇਨ ਸਣੇ ਕਾਬੂ

ਲੋਹੀਆਂ ਖਾਸ, (ਮਨਜੀਤ)- ਸਥਾਨਕ ਥਾਣੇ ਦੀ ਪੁਲਸ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਸੁਰਿੰਦਰ ਕੁਮਾਰ ਥਾਣਾ ਮੁਖੀ ਨੇ ਦੱਸਿਆ ਕਿ ਗੁਰਦੇਵ ਸਿੰਘ ਏ. ਐੱਸ. ਆਈ. ਵੱਲੋਂ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਫੁੱਲ ਘੁੱਦੂਵਾਲ ਦੇ ਸ਼ਮਸ਼ਾਨਘਾਟ ਨੇਡ਼ਿਓਂ ਕਰਮ ਚੰਦ ਉਰਫ ਮਾਟੀ  ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਮਹਿੰਮੂਵਾਲ ਮਾਹਲਾ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਮੁਲਜ਼ਮ ’ਤੇ ਪਹਿਲਾਂ ਵੀ ਨਸ਼ਾ ਸਮੱਗਲਿੰਗ ਦੇ ਦੋਸ਼ ’ਚ 2 ਮਾਮਲੇ ਦਰਜ ਹਨ। ਮੁਲਜ਼ਮ ਖਿਲਾਫ  ਮਾਮਲਾ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।


Related News