ਸੈਂਟਰਲ ਜੇਲ੍ਹ ’ਚ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

Monday, Mar 30, 2026 - 07:31 AM (IST)

ਸੈਂਟਰਲ ਜੇਲ੍ਹ ’ਚ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ

ਲੁਧਿਆਣਾ (ਸਿਆਲ) : ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਵਿਚ ਇਕ ਹਵਾਲਾਤੀ ਦੀ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਅਤੇ ਮੋਬਾਈਲ ਬਰਾਮਦ ਹੋਇਆ ਹੈ। ਪੁਲਸ ਨੇ ਸਹਾਇਕ ਸੁਪਰਡੈਂਟ ਰਿਸ਼ਭ ਗੋਇਲ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ

ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸਕਰਨ ਕੁਮਾਰ ਪੁੱਤਰ ਧਰਮ ਚੰਦ, ਨਿਵਾਸੀ ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਉਸ ਕੋਲੋਂ 22 ਗ੍ਰਾਮ ਨਸ਼ੀਲਾ ਪਦਾਰਥ ਤੇ ਇਕ ਕੀਪੈਡ ਮੋਬਾਈਲ ਬਰਾਮਦ ਹੋਣ ’ਤੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News