ਨਸ਼ੇ ਵਾਲੀਅਾਂ ਗੋਲੀਆਂ ਸਮੇਤ ਇਕ ਕਾਬੂ

06/19/2018 6:03:03 AM

 ਗੁਰੂ ਕਾ ਬਾਗ,   (ਭੱਟੀ)-  ਪੁਲਸ ਥਾਣਾ ਝੰਡੇਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। 
ਐੱਸ. ਐੱਚ. ਓ. ਹਰਭਾਲ ਸਿੰਘ ਸੋਹੀ ਤੇ ਮੁਨਸ਼ੀ ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਸੈਸਰਾ ਦੇ ਮੋਡ਼ ’ਤੇ ਏ. ਐੱਸ. ਆਈ. ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਨਾਕਾ ਲਾਇਆ ਹੋਇਆ ਸੀ ਕਿ ਪਿੰਡ ਵਾਲੀ ਸਾਈਡ ਤੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1060 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਕਿਆਂਮਪੁਰ ਵਜੋਂ ਹੋਈ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।