ਵੱਖ-ਵੱਖ ਥਾਵਾਂ ’ਤੇ ਨਸ਼ੇ ਵਿਰੁੱਧ ਕੱਢੀਅਾਂ ਰੈਲੀਅਾਂ
Saturday, Jul 07, 2018 - 05:28 AM (IST)

ਸੁਰਸਿੰਘ/ਭਿੱਖੀਵਿੰਡ,(ਗੁਰਪ੍ਰੀਤ ਢਿੱਲੋਂ): ਪਿੰਡ ਸੁਰਸਿੰਘ ਨੂੰ ਨਸ਼ੇ ਦੀ ਲਾਹਨਤ ਤੋਂ ਮੁਕਤ ਕਰਵਾਉਣ ਦਾ ਅਹਿਦ ਲੈਂਦਿਆਂ ਅੱਜ ਸਥਾਨਕ ਵਾਸੀਆਂ ਨੇ ਮੇਨ ਚੌਕ ਵਿਖੇ ਇਕੱਤਰਤਾ ਕੀਤੀ ਅਤੇ ਬਾਅਦ ਵਿੱਚ ਪਿੰਡ ਵਿੱਚ ਜਾਗਰੂਕਤਾ ਰੈਲੀ ਵੀ ਕੱਢੀ। ਇਕੱਤਰਤਾ ਨੂੰ ਸੰਬੋਧਿਤ ਕਰਦਿਆਂ ਪ੍ਰਭਜੋਤ ਸਿੰਘ ਮਿੱਠੂ ਕਾਲੀਆ,ਲਖਵਿੰਦਰ ਸਿੰਘ ਲੱਖਖਾ ਸੰਧੂ, ਰਛਪਾਲ ਸਿੰਘ ਢਿੱਲੋਂ, ਅਮਰਜੀਤ ਸਿੰਘ ਖਾਲਸਾ, ਸੁਖਦੇਵ ਸਿੰਘ ਢਿੱਲੋਂ ਅਤੇ ਬਾਬਾ ਸੁਖਵਿੰਦਰ ਸਿੰਘ ਆਦਿ ਨੇ ਕਿਹਾ ਕਿ ਬਾਬਾ ਬਿਧੀ ਚੰਦ ਦੀ ਵਰਸੋਈ ਧਰਤੀ ਸੁਰਸਿੰਘ ਦੇ ਮੱਥੇ ਤੋਂ ਨਸ਼ੇ ਦਾ ਕਲੰਕ ਉਤਾਰਨ ਲਈ ਸਭ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਵਿੱਕਰੀ ਕਰਨ ਵਾਲੇ ਕਿਸੇ ਵੀ ਦੁਕਾਨਦਾਰ ਜਾਂ ਹੋਰ ਵਿਅਕਤੀ ਖਿਲਾਫ ਕਾਰਵਾਈ ਕਰਵਾਉਣ ਲਈ ਸਾਂਝੇ ਤੌਰ ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਪਹਿਲ ਕਰਕੇ ਨਸ਼ੇ ਦੀ ਵਿੱਕਰੀ ਬੰਦ ਕਰਨ, ਅਜਿਹਾ ਨਾ ਕਰਨ ਵਾਲੇ ਖਿਲਾਫ਼ ਜੇਕਰ ਪ੍ਰਸ਼ਾਸਨ ਕੋਈ ਕਾਰਵਾਈ ਕਰਦਾ ਹੈ ਤਾਂ ਪਿੰਡ ਵੱਲੋਂ ਉਸ ਦੀ ਕੋਈ ਸਹਾਇਤਾ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸਰਬਰਿੰਦਰ ਸਿੰਘ, ਅਮਰਦੀਪ ਸਿੰਘ ਪੀ.ਟੀ.ਈ., ਸੇਵਾ ਮੁਕਤ ਪਟਵਾਰੀ ਸੁਲੱਖਣ ਸਿੰਘ, ਬਾਬਾ ਬਲਜੀਤ ਸਿੰਘ, ਕਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਸਤਿਨਾਮ ਸਿੰਘ, ਅਮਰਜੀਤ ਸਿੰਘ, ਜੁਝਾਰ ਸਿੰਘ, ਗੁਰਮੀਤ ਸਿੰਘ, ਸੇਵਾ ਮੁਕਤ ਐਸ.ਡੀ.ਓ. ਗੁਰਪਾਲ ਸਿੰਘ, ਸੁਖਵਿੰਦਰ ਸਿੰਘ, ਪ੍ਰਿੰਸਦੀਪ ਸਿੰਘ, ਨਿਸ਼ਾਨ ਸਿੰਘ, ਜਗਦੀਸ਼ ਸਿੰਘ, ਗੁਰਜੀਤ ਸਿੰਘ ਅਤੇ ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ।
ਖਡੂਰ ਸਾਹਿਬ, (ਕੁਲਾਰ)- ਬੀਤੇ ਕੁਝ ਦਿਨਾਂ ਤੋਂ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ਿਆਂ ਖਿਲਾਫ ਲੋਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅੱਜੇ ਵੀ ਜਾਰੀ ਹਨ। ਅੱਜ ਸਥਾਨਕ ਨਗਰ ਵਿਖੇ ਹੈਲਥ ਕਲੱਬਾਂ ਦੇ ਨੌਜਵਾਨਾਂ ਵੱਲੋਂ ਨਸ਼ਿਆਂ ਖਿਲਾਫ ਖਡੂਰ ਸਾਹਿਬ ਦੇ ਮੇਨ ਬਾਜ਼ਾਰ ਵਿਚ ਰੋਸ ਪ੍ਰਦਰਸ਼ਨ ਕਰਕੇ ਨਸ਼ਿਆਂ ਉੱਤੇ ਸਖਤ ਰੋਕ ਲਾਉਣ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲਾਂ ’ਚ ਬੰਦ ਕਰਨ ਦੀ ਮੰਗ ਕੀਤੀ ਗਈ।
ਰੋਸ ਪ੍ਰਦਰਸ਼ਨ ਨਗਰ ਦੇ ਵੱਖ-ਵੱਖ ਗਲੀ-ਮੁਹੱਲਿਆਂ ਵਿਚ ਨਸ਼ਿਆਂ ਖਿਲਾਫ ਹੋਕਾ ਦਿੰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਮਨਜੀਤ ਸਿੰਘ ਖਾਲਸਾ, ਕਲਦੀਪ ਸਿੰਘ ਖਾਲਸਾ, ਸੁਖਾ ਸਿੰਘ ਪੈਲੇਸ ਵਾਲੇ, ਭੁਪਿੰਦਰ ਸਿੰਘ ਭਿੰਦਾ, ਸੁਖਵੰਤ ਸਿੰਘ ਟੀਟਾ, ਹੈਪੀ ਬਾਵਾ, ਸੋਨੂੰ ਬੇਕਰੀ, ਯੋਧਾ ਪਹਿਲਵਾਨ, ਜੋਬਨਪ੍ਰੀਤ ਸਿੰਘ ਸੁਖਪਾਲ ਸਿੰਘ ਤੋਂ ਇਲਾਵਾ ਆਸ-ਪਾਸ ਦੇ ਨੌਜਵਾਨਾਂ ਨੇ ਵੀ ਰੋਸ ਮਾਰਚ ਵਿਚ ਹਿੱਸਾ ਲਿਆ।