ਪੰਜਾਬ 'ਚ ਰਾਵੀ ਦਰਿਆ ਨੇੜਿਓਂ ਵੱਡੀ ਮਾਤਰਾ 'ਚ ਡਰੱਗ ਤੇ ਖ਼ਤਰਨਾਕ ਹਥਿਆਰ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ

Sunday, Aug 16, 2026 - 05:25 PM (IST)

ਪੰਜਾਬ 'ਚ ਰਾਵੀ ਦਰਿਆ ਨੇੜਿਓਂ ਵੱਡੀ ਮਾਤਰਾ 'ਚ ਡਰੱਗ ਤੇ ਖ਼ਤਰਨਾਕ ਹਥਿਆਰ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ

ਅੰਮ੍ਰਿਤਸਰ- ਥਾਣਾ ਰਮਦਾਸ ਦੀ ਪੁਲਸ ਨੇ ਸਰਹੱਦੀ ਇਲਾਕੇ ‘ਚ ਵੱਡੀ ਕਾਰਵਾਈ ਕਰਦਿਆਂ ਰਾਵੀ ਦਰਿਆ ਨੇੜਿਓਂ 1 ਕਿਲੋ 310 ਗ੍ਰਾਮ ਆਈਸ ਡਰੱਗ ਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਇਸ ਬਾਰੇ ਪੁਲਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਸੀ।  ਇਸ ਦੌਰਾਨ ਪੁਲਸ ਵੱਲੋਂ ਰਾਵੀ ਦਰਿਆ ਤਲਾਸ਼ੀ ਮੁਹਿੰਮ ਚਲਾਈ ਗਈ, ਜਿੱਥੇ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਤਿੰਨ ਪੈਕਟ ਬਰਾਮਦ ਹੋਏ। ਜਦੋਂ ਇਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ‘ਚੋਂ 1 ਕਿਲੋ 310 ਗ੍ਰਾਮ ਆਈਸ ਡਰੱਗ ਅਤੇ ਤਿੰਨ ਪਿਸਤੌਲਾਂ ਬਰਾਮਦ ਹੋਈਆਂ।

 ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ

ਦੱਸਿਆ ਜਾ ਰਿਹਾ ਹੈ ਕਿ ਨਸ਼ੀਲਾ ਪਦਾਰਥ ਤੇ ਹਥਿਆਰ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਰਾਹੀਂ ਭਾਰਤੀ ਖੇਤਰ ‘ਚ ਸੁੱਟੇ ਗਏ ਸਨ। ਹਾਲਾਂਕਿ ਇਸ ਸਬੰਧੀ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ‘ਚ ਥਾਣਾ ਰਮਦਾਸ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਹੁਣ ਇਸ ਖੇਪ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News