ਪੰਜਾਬ ਦੀ ਜਵਾਨੀ ਖਾ ਰਹੀ ਨਸ਼ਾ, ਇਕ ਹੋਰ ਪਰਿਵਾਰ ਦਾ ਬੁੱਝ ਗਿਆ ਚਿਰਾਗ
Friday, Jan 30, 2026 - 05:47 PM (IST)
ਤਰਨਤਾਰਨ (ਸੰਦੀਪ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਭਰਾ ਵਿੱਚ ਨਸ਼ੇ ਦੀ ਲਤ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਪਿੰਡ ਸਭਰਾ ਦੇ ਰਹਿਣ ਵਾਲੇ ਰਵੀ ਸਿੰਘ ਪੁੱਤਰ ਸਤਨਾਮ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : ਸ਼ਮਸ਼ਾਨਘਾਟ 'ਚ ਬਜ਼ੁਰਗ ਦੀਆਂ ਅਸਥੀਆਂ ਗਾਇਬ, ਪਰਿਵਾਰ ਵੱਲੋਂ ਜ਼ਬਰਦਸਤ ਹੰਗਾਮਾ
ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਵੀ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਸੀ। ਸ਼ੁੱਕਰਵਾਰ ਸਵੇਰੇ ਕਰੀਬ 9 ਵਜੇ ਰਵੀ ਸਿੰਘ ਬਾਥਰੂਮ ਗਿਆ ਸੀ, ਪਰ ਜਦੋਂ ਕਾਫ਼ੀ ਸਮੇਂ ਤੱਕ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ। ਜਦੋਂ ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਰਵੀ ਸਿੰਘ ਨਸ਼ੇ ਦਾ ਟੀਕਾ ਲਗਾ ਕੇ ਬੇਹੋਸ਼ ਪਿਆ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ: ਪੈਟਰੋਲ ਪੰਪ ਨੇੜੇ ਹੋ ਜਾਣਾ ਸੀ ਵੱਡਾ ਧਮਾਕਾ, ਗੈਸ ਨਾਲ ਭਰਿਆ ਟੈਂਕਰ ਬਣਿਆ ਅੱਗ ਦਾ ਗੋਲਾ
ਪਰਿਵਾਰ ਵੱਲੋਂ ਤੁਰੰਤ ਉਸਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਰਵੀ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇੱਕ ਛੋਟਾ ਭਰਾ ਛੱਡ ਗਿਆ ਹੈ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
