ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਕਾਬੂ
Tuesday, Jul 24, 2018 - 02:06 AM (IST)
ਬੱਧਨੀ ਕਲਾਂ, (ਬੱਬੀ)- ਥਾਣਾ ਬੱਧਨੀ ਕਲਾਂ ਦੀ ਪੁਲਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 100 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ 4.30 ਵਜੇ ਦੇ ਕਰੀਬ ਸਹਾਇਕ ਥਾਣੇਦਾਰ ਮੰਗਲ ਸਿੰਘ ਪੁਲਸ ਪਾਰਟੀ ਸਮੇਤ ਬੱਧਨੀ ਕਲਾਂ, ਬੱਧਨੀ ਖੁਰਦ ਅਤੇ ਬੁੱਟਰ ਕਲਾਂ ਆਦਿ ਪਿੰਡਾਂ ਦੀ ਗਸ਼ਤ ’ਤੇ ਜਾ ਰਹੇ ਸਨ ਕਿ ਰਸਤੇ ’ਚ 2 ਵਿਅਕਤੀ ਇਕ ਸਕੂਟਰੀ ’ਤੇ ਪਿੰਡ ਬੁੱਟਰ ਵਾਲੇ ਪਾਸਿਓਂ ਆਉਂਦੇ ਦਿਖਾਈ ਦਿੱਤੇ, ਜਦੋਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਸਕੂਟਰੀ ਬੰਦ ਹੋ ਗਈ, ਪੁਲਸ ਪਾਰਟੀ ਨੇ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਉਨ੍ਹਾ ਂ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਉਕਤ ਵਿਅਕਤੀਆਂ ਦੀ ਪਛਾਣ ਗੁਰਮਿੰਦਰ ਸਿੰਘ ਪੁੱਤਰ ਲਾਲ ਸਿੰਘ ਵਾਸੀ ਦੋਧਰ ਸ਼ਰਕੀ ਅਤੇ ਗੁਰਪ੍ਰੀਤ ਸਿੰਘ ਉਰਫ ਸ਼ਕਤੀਮਾਨ ਪੁੱਤਰ ਜਰਨੈਲ ਸਿੰਘ ਵਾਸੀ ਢਿੱਲੋਂ ਪੱਤੀ ਬੁੱਟਰ ਕਲਾਂ ਵਜੋਂ ਹੋਈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
