ਨਸ਼ੇ ਵਾਲੀਅਾਂ ਗੋਲੀਅਾਂ ਸਣੇ 2 ਕਾਬੂ
Thursday, Aug 02, 2018 - 06:04 AM (IST)

ਤਰਨਤਾਰਨ, (ਰਾਜੂ, ਭਾਟੀਆ, ਰਾਜੀਵ, ਸੁਖਚੈਨ, ਅਮਨ)- ਥਾਣਾ ਕੱਚਾ-ਪੱਕਾ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਲਿੰਕ ਰੋਡ ਅਕਬਰਪੁਰਾ ਰੋਹੀ ਤੋਂ ਵਰਿੰਦਰ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਦਿਆਲਪੁਰਾ ਅਤੇ ਹਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮਾਣਕਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੇ ਬਿਨਾਂ ਨੰਬਰੀ ਮੋਟਰਸਾਈਕਲ ਦੀ ਡਿੱਗੀ ਵਿਚੋਂ 793 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।