2 ਭਰਾਵਾਂ ਸਮੇਤ ਤਿੰਨ ਵਿਅਕਤੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
Tuesday, Aug 19, 2025 - 06:26 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ 2 ਭਰਾਵਾਂ ਸਮੇਤ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਜੀ ਅਗਵਾਈ ਵਿਚ ਏ.ਐੱਸ.ਆਈ ਸਰਬਜੀਤ ਸਿੰਘ ਦੀ ਟੀਮ ਵੱਲੋਂ ਜਦੋਂ ਬਾਬਕ ਕੰਧਾਲਾ ਜੱਟਾਂ ਰੋਡ ਤੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਪਾਸੋਂ ਟਾਂਡਾ ਪੁਲਸ ਨੇ 54 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਗੁਰੂਘਰ ਤੋਂ ਹੋਈ ਅਨਾਊਂਸਮੈਂਟ! ਬੱਸਾਂ-ਟਰਾਲੀਆਂ ਭਰ-ਭਰ ਘਰਾਂ ਤੋਂ ਦੂਰ ਭਜਾਏ ਲੋਕ; ਹੋਈ ਮੌਕ ਡਰਿੱਲ
ਇਸੇ ਤਰ੍ਹਾਂ ਹੀ ਏ.ਐਸ.ਆਈ ਰਾਜਵਿੰਦਰ ਸਿੰਘ ਦੀ ਟੀਮ ਪਿੰਡ ਪਿੰਡੀ ਖੈਰ ਅਵਾਨ ਘੋੜੇ ਸ਼ਾਹ ਸੜਕ 'ਤੇ ਕਾਬੂ ਕੀਤੇ ਗਏ ਮਨਪ੍ਰੀਤ ਸਿੰਘ ਅਤੇ ਸੁਖਵਿੰਦਰ ਕੁਮਾਰ ਦੋਨੋਂ ਪੁੱਤਰਾਨ ਰਮੇਸ਼ ਕੁਮਾਰ ਵਾਸੀ ਅਵਾਨ ਘੋੜੇ ਸ਼ਾਹ ਪਾਸੋਂ 216 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਤਿੰਨੋਂ ਵਿਅਕਤੀਆਂ ਖਿਲਾਫ ਐਨ.ਡੀ.ਪੀਐਸ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8