ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ ਅੱਜ
Wednesday, Jul 26, 2023 - 02:04 PM (IST)

ਚੰਡੀਗੜ੍ਹ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕਟ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਇਸ ਦੌਰਾਨ ਕੇਸ ਦੇ ਤੱਥਾਂ ਦੇ ਸਬੰਧ 'ਚ ਬਹਿਸ ਹੋਵੇਗੀ। ਦੱਸ ਦੇਈਏ ਕਿ ਮਾਮਲੇ 'ਚ ਬੀਤੇ 2 ਦਿਨਾਂ ਤੋਂ ਲਗਾਤਾਰ ਅਦਾਲਤ 'ਚ ਸੁਣਵਾਈ ਚੱਲ ਰਹੀ ਹੈ।
ਇਸ ਮਾਮਲੇ 'ਚ ਹਾਈਕੋਰਟ 'ਚ ਹੁਣ ਤੱਕ 3 ਰਿਪੋਰਟਾਂ ਖੋਲ੍ਹੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਵੀ ਕੇਸ ਦਰਜ ਕਰ ਚੁੱਕੀ ਹੈ। ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਪਰ ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਦੋਪਹੀਆ ਵਾਹਨਾਂ ਦੀ Parking ਹੋਈ Free, ਇਨ੍ਹਾਂ 'ਤੇ ਲੱਗੇਗਾ Double Charge
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ