ਨਸ਼ਿਆਂ ਖ਼ਿਲਾਫ਼ ਕੇਸ 'ਚ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ, ਹਾਈਕੋਰਟ ਨੂੰ ਦਿੱਤੀ ਗਈ ਜਾਣਕਾਰੀ

Friday, May 05, 2023 - 03:37 PM (IST)

ਨਸ਼ਿਆਂ ਖ਼ਿਲਾਫ਼ ਕੇਸ 'ਚ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ, ਹਾਈਕੋਰਟ ਨੂੰ ਦਿੱਤੀ ਗਈ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰਗੱਜ਼ ਮਾਮਲੇ 'ਚ ਕੇਸ ਦਰਜ ਹੋਣ ਦੇ ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਮਗਰੋਂ ਵੀ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਹ ਜਾਣਕਾਰੀ ਬੀਤੇ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪੇਸ਼ ਕੀਤੀ ਗਈ। ਇਸ ਮਾਮਲੇ ਦੀ ਸੁਣਵਾਈ ਕਰ ਰਹੀ ਡਵੀਜ਼ਨ ਬੈਂਚ ਨੂੰ ਇਹ ਵੀ ਕਿਹਾ ਗਿਆ ਕਿ ਨਸ਼ਿਆਂ ਦੀ ਤਸਕਰੀ ਜਾਂ ਤਸਕਰੀ 'ਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਮਦਦ ਕਰਨ ਵਾਲੇ ਸਾਰੇ ਪੁਲਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਇਕ ਮਹੀਨੇ 'ਚ ਜਾਂਚ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਾਰੇ ਵਿਭਾਗਾਂ ਨੂੰ 15 ਦਿਨਾਂ 'ਚ ਦੇਣਾ ਪਵੇਗਾ ਵਿਜੀਲੈਂਸ ਵੱਲੋਂ ਮੰਗਿਆ ਗਿਆ ਰਿਕਾਰਡ

ਰਿਪੋਰਟ ਮੁਤਾਬਕ 20 ਦਸੰਬਰ, 2021 ਨੂੰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮੋਹਾਲੀ ਦੇ ਥਾਣੇ 'ਚ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ 'ਚ 3 ਹੋਰ ਵਿਅਕਤੀ ਸਤਪ੍ਰੀਤ ਸਿੰਘ ਉਰਫ਼ ਸੱਤਾ, ਪਰਮਿੰਦਰ ਸਿੰਘ ਉਰਫ਼ ਪਿੰਦੀ ਅਤੇ ਅਮਰਿੰਦਰ ਸਿੰਘ ਛੀਨਾ ਉਰਫ਼ ਲਾਡੀ ਛੀਨਾ ਨੂੰ ਮੁਲਜ਼ਮਾਂ ਵੱਜੋਂ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਲੱਕੀ ਡਰਾਅ ਸਕੀਮ ਪਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਇਸ ਕੇਸ 'ਚ ਗ੍ਰਿਫ਼ਤਾਰ ਕੀਤੇ ਮਜੀਠੀਆ ਨੂੰ ਪਿਛਲੇ ਸਾਲ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸ ਕੇਸ ਦੇ ਇਹ ਤਿੰਨੇ ਮੁਲਜ਼ਮ ਅਜੇ ਗ੍ਰਿਫ਼ਤਾਰ ਕੀਤੇ ਜਾਣੇ ਬਾਕੀ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News