ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ
Tuesday, May 03, 2022 - 12:44 PM (IST)
ਅੰਮ੍ਰਿਤਸਰ (ਜਸਨ) - ਥਾਣਾ ਛੇਹਰਟਾ ਅਧੀਨ ਪੈਂਦੀ ਚੌਕੀ ਪਿੰਡ ਕਾਲੇ ਵਿਖੇ ਨਸ਼ਿਆਂ ਤੋਂ ਬਾਅਦ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਪੁਲਸ ਨੇ ਮ੍ਰਿਤਕ ਹਰਪਾਲ ਸਿੰਘ (40) ਦੀ ਮਾਤਾ ਬਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੋਸਟਮਾਰਟਮ ਕਰਵਾ ਕੇ ਧਾਰਾ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਜਾਣਕਾਰੀ ਵਿਚ ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਉਸ ਦੇ ਪਤੀ ਲਖਵਿੰਦਰ ਸਿੰਘ ਅਤੇ ਛੋਟੇ ਪੁੱਤਰ ਦੀ ਵੀ ਨਸ਼ਿਆਂ ਕਾਰਨ ਮੌਤ ਹੋ ਗਈ ਸੀ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ
ਉਸ ਦਾ ਵੱਡਾ ਮੁੰਡਾ ਹਰਪਾਲ ਸਿੰਘ ਘਰ ’ਚ ਇਕਲੌਤਾ ਕਮਾਉਣ ਵਾਲਾ ਸੀ ਪਰ ਉਹ ਵੀ ਗਲਤ ਸਮਾਜ ਵਿਚ ਰਹਿਣ ਕਾਰਨ ਨਸ਼ਿਆਂ ਦਾ ਆਦੀ ਹੋ ਗਿਆ। ਉਸ ਨੇ ਨਸ਼ਿਆਂ ਕਾਰਨ ਘਰ ਦਾ ਸਾਰਾ ਸਾਮਾਨ ਵੀ ਵੇਚ ਦਿੱਤਾ ਸੀ। ਹਰਪਾਲ ਸਿੰਘ ਨਸ਼ਿਆਂ ਕਾਰਨ ਕਾਲਾ ਪੀਲੀਆ, ਏਡਜ਼ ਅਤੇ ਕਈ ਖ਼ਤਰਨਾਕ ਬੀਮਾਰੀਆਂ ਤੋਂ ਪੀੜਤ ਹੋ ਗਿਆ ਸੀ, ਜਿਸ ਕਾਰਨ ਉਹ ਜ਼ਿਆਦਾਤਰ ਬੀਮਾਰ ਹੀ ਰਹਿੰਦਾ ਸੀ। ਬੀਮਾਰੀਆਂ ਲੱਗਣ ਕਾਰਨ ਡਾਕਟਰਾਂ ਨੇ ਉਸ ਨੂੰ ਜਵਾਬ ਵੀ ਦੇ ਦਿੱਤਾ ਸੀ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਇਲਾਕਾ ਵਾਸੀਆਂ ਨੇ ਦੱਸਿਆ ਕਿ ਹਰਪਾਲ ਸਿੰਘ ਦੀ ਮੌਤ ਨਸ਼ੇ ਦਾ ਟੀਕਾ ਲੱਗਣ ਕਾਰਨ ਹੋਈ ਹੈ। ਉਨ੍ਹਾਂ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਨਸ਼ਿਆਂ ਦੇ ਖਾਤਮੇ ਲਈ ਹੋਰ ਠੋਸ ਕਦਮ ਚੁੱਕਣ ਤਾਂ ਜੋ ਇਸ ਪਿੰਡ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਥੇ ਮੌਕੇ ’ਤੇ ਪੁੱਜੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਲਾਟੀ ਨੂੰ ਨਸ਼ਿਆਂ ਕਾਰਨ 5 ਸਾਲ ਦੀ ਸਜ਼ਾ ਹੋਈ ਸੀ, ਜੋ ਤਿੰਨ ਮਹੀਨੇ ਪਹਿਲਾਂ ਸਜ਼ਾ ਪੂਰੀ ਕਰ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ ਹੀ ਇਸ ਨੂੰ ਕਾਲਾ ਪੀਲੀਆ, ਏਡਜ ਅਤੇ ਹੋਰ ਖ਼ਤਰਨਾਕ ਬੀਮਾਰੀਆਂ ਨੇ ਜਕੜ ਲਿਆ ਸੀ। ਅੱਜ ਬੀਮਾਰੀ ਕਾਰਨ ਉਸ ਦੀ ਮੌਤ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਹਰਪਾਲ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਵੱਲੋਂ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹਰਪਾਲ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਹ ਜਾਣਿਆ ਜਾਵੇਗਾ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ ਨਾਲ ਜਾਂ ਖ਼ਤਰਨਾਕ ਬੀਮਾਰੀਆਂ ਨਾਲ ਹੋਈ ਸੀ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ