ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਦੀ ਗਈ ਜਾਨ

Monday, Jan 30, 2023 - 12:45 AM (IST)

ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਦੀ ਗਈ ਜਾਨ

ਮਜੀਠਾ (ਸਰਬਜੀਤ)-ਪੁਲਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਚਾਚੇ ਦੇ ਲੜਕੇ ਨਵਦੀਪ ਸਿੰਘ ਸ਼ਾਹ ਨੇ ਦੱਸਿਆ ਕਿ ਉਸ ਦੇ ਚਾਚੇ ਰਮਿੰਦਰ ਸਿੰਘ ਸ਼ਾਹ ਦਾ ਲੜਕਾ ਕੰਵਰਮੀਤ ਸਿੰਘ ਸ਼ਾਹ (23) ਇਟਲੀ ਰਹਿੰਦਾ ਸੀ, ਜੋ ਤਕਰੀਬਨ ਤਿੰਨ ਸਾਲ ਪਹਿਲਾਂ ਵਾਪਸ ਭਾਰਤ ਆ ਗਿਆ ਤੇ ਮਾੜੀ ਸੰਗਤ ’ਚ ਪੈ ਕੇ ਨਸ਼ੇ ਦਾ ਆਦੀ ਹੋ ਗਿਆ, ਜਿਸ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਅੱਜ ਮੌਤ ਹੋ ਗਈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਆਪਣੇ ਪਿੱਛੇ ਇਕ ਭੈਣ ਤੇ ਮਾਤਾ-ਪਿਤਾ ਛੱਡ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਦੁੱਖਦਾਈ ਖ਼ਬਰ : ਭਾਰਤੀ ਮੂਲ ਦੇ ਵਿਅਕਤੀ ਦੀ ਬ੍ਰਿਟੇਨ ਦੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼

ਪਿੰਡ ਦੇ ਸਰਪੰਚ ਅਮਰੀਕ ਸਿੰਘ ਵੀਰਮ, ਰਣਜੀਤ ਸਿੰਘ, ਮੰਗਲ ਸਿੰਘ ਮੰਗਾ, ਹਰਪ੍ਰੀਤ ਸਿੰਘ, ਕਿਸਾਨ ਆਗੂ ਕਰਮਜੀਤ ਸਿੰਘ, ਜਗਤਾਰ ਸਿੰਘ ਤੇ ਗੁਰਮੀਤ ਸਿੰਘ ਆਦਿ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਇਲਾਕੇ ਅੰਦਰ ਨਸ਼ੇ ਦੀ ਹੋ ਰਹੀ ਸ਼ਰੇਆਮ ਵਿਕਰੀ ਨਾਲ ਨੌਜਵਾਨ ਵੱਡੀ ਗਿਣਤੀ ’ਚ ਇਸ ਦੇ ਸ਼ਿਕਾਰ ਹੋ ਰਹੇ ਹਨ, ਜਿਸ ਨਾਲ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ, ਜਿਸ ’ਤੇ ਸਮਾਂ ਰਹਿੰਦਿਆਂ ਕਾਬੂ ਪਾਇਆ ਜਾਵੇ ਤਾਂ ਜੋ ਅੱਗੇ ਤੋਂ ਕੋਈ ਹੋਰ ਨਸ਼ੇ ਦੀ ਭੇਟ ਨਾ ਚੜ੍ਹੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਗੁਰਮਿੰਦਰ ਗੈਰੀ ਅਮਰੀਕਾ ਦੇ ਮੈਨਟੀਕਾ ਸ਼ਹਿਰ ਦੇ ਦੂਜੀ ਵਾਰ ਬਣੇ ਮੇਅਰ


author

Manoj

Content Editor

Related News