ਜੇਲ੍ਹ ਦੀ ਸੁਰੱਖਿਆ ''ਤੇ ਫਿਰ ਉੱਠੇ ਸਵਾਲ! ਕੈਦੀਆਂ ਤੋਂ ਮਿਲਿਆ ਗਾਂਜਾ

Friday, Aug 30, 2024 - 01:42 PM (IST)

ਜੇਲ੍ਹ ਦੀ ਸੁਰੱਖਿਆ ''ਤੇ ਫਿਰ ਉੱਠੇ ਸਵਾਲ! ਕੈਦੀਆਂ ਤੋਂ ਮਿਲਿਆ ਗਾਂਜਾ

ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਵਿਚ ਸੁਰੱਖਿਆ ਲਾਪਰਵਾਹੀ ਦੇ ਮਾਮਲੇ ਲਗਾਤਾਰ ਸੁਰਖੀਆਂ ਵਿਚ ਹਨ। ਆਏ ਦਿਨ ਕੈਦੀਆਂ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਹੁਣ 2 ਕੈਦੀਆਂ ਕੋਲੋਂ ਗਾਂਜਾ ਮਿਲਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ

ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਜੇਲ੍ਹ ਦੇ 2 ਕੈਦੀਆਂ ਕੋਲੋਂ 70 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰੀਡੰਟ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News