ਪੰਜਾਬ 'ਚ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰ, ਭਾਜਪਾ ਆਗੂ ਤਰੁਣ ਚੁੱਘ ਨੇ ਖੜ੍ਹੇ ਕੀਤੇ ਸਵਾਲ

Thursday, Oct 13, 2022 - 12:15 PM (IST)

ਪੰਜਾਬ 'ਚ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰ, ਭਾਜਪਾ ਆਗੂ ਤਰੁਣ ਚੁੱਘ ਨੇ ਖੜ੍ਹੇ ਕੀਤੇ ਸਵਾਲ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪੰਜਾਬ 'ਚ ਨਸ਼ਾ ਬੇਹੱਦ ਜ਼ਿਆਦਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨਸ਼ਾ ਖ਼ਤਮ ਕਰਨ ਦਾ ਵਾਅਦਾ ਲੈ ਕੇ ਸੱਤਾ 'ਚ ਆਈ ਸੀ ਪਰ ਅੱਜ ਲੋਕਾਂ ਦੀ ਨਸ਼ਿਆਂ ਕਾਰਨ ਰੋਜ਼ ਮੌਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਜੋ ਜਾਣਕਾਰੀ ਮਿਲੀ ਹੈ ਕਿ ਬੀਤੇ 6 ਮਹੀਨਿਆਂ 'ਚ 150 ਤੋਂ ਜ਼ਿਆਦਾ ਮੌਤਾਂ ਨਸ਼ਿਆਂ ਕਾਰਨ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ

ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਪੰਜਾਬ ਅੱਜ ਨਸ਼ੇ ਦੇ ਬਾਰੂਦ ਦੇ ਢੇਰ 'ਤੇ ਬੈਠਾ ਹੈ, ਹਰ ਘਰ ਨਸ਼ੇ ਨੂੰ ਖਾ ਰਿਹਾ ਹੈ ਅਤੇ ਪਰਿਵਾਰ ਤਬਾਹ ਹੋ ਰਹੇ ਹਨ। ਤਰੁਣ ਚੁੱਘ ਨੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਮਾਨ ਕਹਿੰਦੇ ਸੀ ਕਿ ਸਿਆਸੀ ਦਲ ਨਸ਼ਾ ਵੇਚ ਰਹੇ ਹਨ ਅਤੇ ਪੁਲਸ ਵਿਕਵਾ ਰਹੀ ਹੈ ਪਰ ਹੁਣ ਤਾਂ ਖ਼ੁਦ ਸੱਤਾ 'ਚ ਹਨ ਤਾਂ ਹੁਣ ਕੌਣ ਇਹ ਸਭ ਕਰ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇਕ ਤ੍ਰਾਸਦੀ ਹੈ ਅਤੇ ਇਸ ਮਸਲੇ 'ਤੇ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ

ਦੱਸਣਯੋਗ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ 6 ਮਹੀਨਿਆਂ 'ਚ 168 ਦੇ ਕਰੀਬ ਲੋਕਾਂ ਦੀ ਨਸ਼ਿਆਂ ਕਾਰਨ ਜਾਨ ਜਾ ਚੁੱਕੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਮੌਤਾਂ ਜਲੰਧਰ ਅਤੇ ਫਿਰੋਜ਼ਪੁਰ 'ਚ ਹੋਈਆਂ ਹਨ। ਇਸ ਸਬੰਧੀ ਤਰੁਣ ਚੁੱਘ ਨੇ ਕਿਹਾ ਕਿ ਸਾਰੀਆਂ ਸਰਕਾਰਾਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀਆਂ ਹਨ ਪਰ ਜ਼ਮੀਨੀ ਹਕੀਕਤ ਇਸ ਤੋਂ ਕਾਫ਼ੀ ਵੱਖਰੀ ਹੈ। ਨਾ ਹੀ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਖ਼ਤਮ ਹੋ ਰਿਹਾ ਹੈ ਅਤੇ ਨਾ ਹੀ ਇਸ ਦੀ ਵਿਕਰੀ ਰੁਕ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News