ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

Monday, May 09, 2022 - 11:25 AM (IST)

ਖੇਮਕਰਨ (ਸੋਨੀਆ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਨਸ਼ੇ ਦੀ ਓਵਰਡੋਜ਼ ਦਾ ਟੀਕਾ ਲਗਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਤਵਿੰਦਰ ਸਿੰਘ ਉਰਫ ਢੋਡੂ (21) ਵਾਸੀ ਪਿੰਡ ਮਹਿੰਦੀਪੁਰ ਵਜੋਂ ਹੋਈ ਹੈ। ਪੁੱਤਰ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰ ਧਾਹਾਂ ਮਾਰ-ਮਾਰ ਰੋਣ ਲੱਗ ਪਿਆ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਸਬੰਧੀ ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਬੱਡੀ ਦਾ ਖਿਡਾਰੀ ਸੀ ਪਰ ਪਿਛਲੇ ਕੁਝ ਸਮੇਂ ਤੋਂ ਨਸ਼ੇ ’ਚ ਪੈ ਗਿਆ ਸੀ। ਉਨ੍ਹਾਂ ਵੱਲੋਂ ਸਤਵਿੰਦਰ ਸਿੰਘ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਸ਼ਾ ਨਹੀਂ ਛੱਡ ਸਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਰੀਬ ਸਵੇਰੇ ਛੇ ਵਜੇ ਘਰੋਂ ਗਿਆ ਸੀ ਅਤੇ ਦੇਰ ਸ਼ਾਮ ਤੱਕ ਵਾਪਸ ਨਹੀਂ ਆਇਆ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਖੇਮਕਰਨ ਵਿਖੇ ਕਿਸੇ ਦੇ ਖੇਤਾਂ ਵਿਚ ਪਿਆ ਹੈ ਤਾਂ ਜਦ ਅਸੀ ਉੱਥੇ ਗਏ ਤਾਂ ਉਸ ਦੀ ਨਸ਼ੇ ਕਾਰਨ ਮੌਤ ਹੋ ਚੁੱਕੀ ਸੀ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ


rajwinder kaur

Content Editor

Related News