ਨਸ਼ੇ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ
Tuesday, Sep 03, 2019 - 03:18 PM (IST)

ਚੋਗਾਵਾ (ਹਰਜੀਤ) - ਚੋਗਾਵਾ ਦੀ ਪੁਲਸ ਚੌਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਜਗਪ੍ਰੀਤ ਨੂੰ ਨਸ਼ਾ ਕਰਨ ਦੀ ਆਦਤ ਸੀ। ਬੀਤੀ ਰਾਤ ਉਸ ਨੇ ਵੱਧ ਮਾਤਰਾ 'ਚ ਨਸ਼ਾ ਕਰ ਲਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।