ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਲਾਸ਼ ਮਿਲਣ ’ਤੇ ਰੋ-ਰੋ ਬੇਹਾਲ ਹੋਇਆ ਪਰਿਵਾਰ
Sunday, Jul 11, 2021 - 10:56 AM (IST)
ਭਿੱਖੀਵਿੰਡ/ਖਾਲੜਾ (ਜ.ਬ) - ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਦੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਅਮੀਸ਼ਾਹ ਵਜੋਂ ਹੋਈ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਜਸਵੰਤ ਸਿੰਘ ਦੀ ਲਾਸ਼ ਬੀਤੇ ਦਿਨ ਪਿੰਡ ਦੇ ਸ਼ਮਸ਼ਾਨਘਾਟ ’ਚੋਂ ਬਰਾਮਦ ਹੋਈ ਹੈ। ਉਸ ਦੀ ਲਾਸ਼ ਦੇ ਨੇੜੇ ਮਿਲੀ ਨਸ਼ੇ ਦੀ ਸੂੰਈ ਅਤੇ ਸਰਿੰਜ਼ ਕਾਰਨ ਇਹ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਵਾਲਾ ਟੀਕਾ ਲਗਾਉਣ ਨਾਲ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ -ਪੰਜਾਬ ’ਚ ਕਾਂਗਰਸ ਲਈ ਅਗਲਾ ਹਫ਼ਤਾ ਬੇਹੱਦ ਅਹਿਮ, ਹੋ ਸਕਦੀਆਂ ਨੇ ਕਈ ਤਬਦੀਲੀਆਂ
ਇਸ ਸਬੰਧ ’ਚ ਪਿੰਡ ਅਮੀਸ਼ਾਹ ਦੇ ਨਿਵਾਸੀ ਤੇ ਡੈਪੋ ਮੈਂਬਰ ਬਲਸੁਖਜੀਤ ਸਿੰਘ ਨੇ ਆਖਿਆ ਕਿ ਮ੍ਰਿਤਕ ਨੌਜਵਾਨ ਜਸਵੰਤ ਸਿੰਘ ਨਸ਼ਾ ਕਰਨ ਦੀ ਆਦੀ ਸੀ ਅਤੇ ਉਸਦੀ ਮੌਤ ਨਸ਼ੀਲਾ ਟੀਕਾ ਲਗਾਉਣ ਨਾਲ ਹੋਈ ਹੈ। ਬਲਸੁਖਜੀਤ ਸਿੰਘ ਦਾ ਕਹਿਣਾ ਸੀ ਕਿ ਨਸ਼ਿਆਂ ਦੀ ਵੱਧ ਰਹੀ ਵਿਕਰੀ ਕਾਰਨ ਅਨੇਕਾਂ ਗੱਬਰੂ ਇਸ ਦੀ ਜਕੜ ਵਿੱਚ ਆ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਦਾ ਕਹਿਣਾ ਸੀ ਕਿ ਚਿੱਟੇ ਦੀ ਵੱਧ ਰਹੀ ਦਿਨੋਂ-ਦਿਨ ਸਪਲਾਈ ਕਾਰਨ ਅਮੀਸ਼ਾਹ ਪਿੰਡ ਇਸ ਦੇ ਲਪੇਟੇ ਵਿੱਚ ਆ ਰਿਹਾ ਹੈ। ਉਕਤ ਲੋਕਾਂ ਨੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਪਾਸੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪੜ੍ਹੋ ਇਹ ਵੀ ਖ਼ਬਰ - ਇਸ 13 ਸਾਲਾ ਬੱਚੀ ਦੇ ਹੱਥਾਂ ’ਚ ਹੈ ਜਾਦੂ, ਪੰਜਾਬ ਤੋਂ ਕੈਨੇਡਾ ਤੱਕ ਹਨ ਪੇਂਟਿੰਗਾਂ ਦੇ ਚਰਚੇ (ਵੀਡੀਓ)
ਘਟਨਾ ਦਾ ਪਤਾ ਲੱਗਣ ’ਤੇ ਥਾਣਾ ਖਾਲੜਾ ਦੇ ਇੰਸਪੈਕਟਰ ਤਰਸੇਮ ਸਿੰਘ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕਿ ਜਾਂਚ ਉਪਰੰਤ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਲਈ ਰਵਾਨਾ ਕੀਤਾ ਗਿਆ। ਹੈਰਾਨੀ ਦੀ ਗੱਲ ਸੀ ਕਿ ਪੁਲਸ ਵਲੋਂ ਬਾਰ-ਬਾਰ ਨੌਜਵਾਨ ਦੀ ਮੌਤ ਦਾ ਕਾਰਨ ਅਤੇ ਮੌਤ ਲਈ ਜ਼ਿੰਮੇਵਾਰ ਜਾਂ ਨਸ਼ਾ ਸਮੱਗਲਰਾਂ ਦਾ ਨਾਮ ਪੁੱਛੇ ਜਾਣ ਦੇ ਬਾਵਜੂਦ ਪਰਿਵਾਰ ਵਲੋਂ ਅਸਲ ਕਹਾਣੀ ’ਤੇ ਪੜ੍ਹਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪਰਿਵਾਰ ਦਾ ਕਹਿਣਾ ਸੀ ਕਿ ਜਸਵੰਤ ਸਿੰਘ ਕੱਲ੍ਹ ਸ਼ਾਮ ਨੂੰ ਘਰੋਂ ਗਿਆ ਸੀ, ਜਿਸਦੀ ਲਾਸ਼ ਅੱਜ ਸਵੇਰੇ ਪਿੰਡ ਦੇ ਸ਼ਮਸ਼ਾਨਘਾਟ ਵਿਚੋਂ ਸਾਨੂੰ ਮਿਲੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਰੂਹ ਕੰਬਾਊ ਵਾਰਦਾਤ: ਕੁਲਯੁੱਗੀ ਪਤੀ ਨੇ ਪਤਨੀ ਦਾ ‘ਕਤਲ’ ਕਰ ‘ਗਟਰ’ ’ਚ ਸੁੱਟੀ ਲਾਸ਼
ਕੀ ਕਹਿੰਦੇ ਹਨ ਥਾਣਾ ਮੁਖੀ ਖਾਲੜਾ
ਇਸ ਘਟਨਾ ਦੇ ਸਬੰਧੀ ਜਦੋਂ ਥਾਣਾ ਖਾਲੜਾ ਦੇ ਇੰਸਪੈਕਟਰ ਤਰਸੇਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ