ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

Monday, Mar 13, 2023 - 05:26 AM (IST)

ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਸਾਹਨੇਵਾਲ (ਜਗਰੂਪ) : ਚਿੱਟੇ ਦੀ ਰਾਜਧਾਨੀ ਕਹੇ ਜਾਂਦੇ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਚੌਂਤਾ ’ਚ ਇਕ ਹੋਰ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨੌਜਵਾਨ ਪਿੰਡ ਚੌਂਤਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਦੇ ਸਾਹਮਣੇ ਮ੍ਰਿਤਕ ਹਾਲਤ ’ਚ ਮਿਲਿਆ, ਜਿਸ ਦੇ ਹੱਥ ਦੀ ਨਾੜੀ ’ਚ ਇਕ ਇੰਜੈਕਸ਼ਨ ਲੱਗਾ ਹੋਇਆ ਸੀ। ਜਿਸ ਤੋਂ ਬਾਅਦ ਪਿੰਡ ਚੌਂਤਾ ਅਤੇ ਢੋਲਣਵਾਲ ਦੇ ਨਿਵਾਸੀਆਂ ਨੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਥਾਣਾ ਕੂੰਮਕਲਾਂ ਦੀ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਮ੍ਰਿਤਕ ਦੀ ਪਛਾਣ ਦੀਸ਼ਾ (30) ਪੁੱਤਰ ਕੁੰਦਨ ਵਾਸੀ ਪਿੰਡ ਢੋਲਣਵਾਲ ਦੇ ਰੂਪ ’ਚ ਹੋਈ ਹੈ। ਮ੍ਰਿਤਕ ਤਿੰਨ ਭਰਾਵਾਂ ਅਤੇ ਇਕ ਭੈਣ ’ਚ ਸਭ ਤੋਂ ਛੋਟਾ ਸੀ।

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਬੈਂਸ, ਕੋਟਕਪੂਰਾ ਗੋਲ਼ੀਕਾਂਡ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ Top 10

PunjabKesari

ਐਤਵਾਰ ਦੇ ਦਿਨ ਦੀ ਸਵੇਰ ਚੜ੍ਹਦੇ ਸਾਰ ਹੀ ਆਸ-ਪਾਸ ਦੇ ਲੋਕਾਂ ਨੇ ਦੇਖਿਆ ਕਿ ਸਕੂਲ ਦੇ ਗੇਟ ਦੇ ਬਾਹਰ ਇਕ ਨੌਜਵਾਨ ਡਿੱਗਿਆ ਹੋਇਆ ਸੀ, ਜਿਸ ਦੇ ਹੱਥ ’ਚ ਇਕ ਇੰਜੈਕਸ਼ਨ ਲੱਗਾ ਹੋਇਆ ਸੀ। ਜਿਸ ਨੂੰ ਦੇਖ ਕੇ ਲੱਗ ਰਿਹਾ ਸੀ ਕਿ ਉਕਤ ਨੌਜਵਾਨ ਚਿੱਟੇ ਦੀ ਓਵਰਡੋਜ਼ ਕਾਰਨ ਆਪਣੀ ਜਾਨ ਗੁਆ ਬੈਠਾ ਹੈ। ਸੂਚਨਾ ਮਿਲਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਚਿੱਟੇ ਦੀ ਸਮੱਗਲਿੰਗ ਕਰਨ ਵਾਲੇ ਸਮੱਗਲਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਮਾਜ ਸੇਵੀ ਜਥੇਬੰਦੀਆਂ ਨਾਲ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਥਾਣਾ ਕੂੰਮਕਲਾਂ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਜ਼ੀਰਕਪੁਰ ’ਚ ਖ਼ੌਫ਼ਨਾਕ ਵਾਰਦਾਤ, ਚਾਕੂਆਂ ਨਾਲ ਹਮਲਾ ਕਰ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

PunjabKesari

ਪੁਲਸ ਆਈ ਹਰਕਤ ’ਚ, 4 ਸਮੱਗਲਰ ਕੀਤੇ ਗ੍ਰਿਫ਼ਤਾਰ

ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਵੱਲੋਂ ਆਪਣੀ ਜਾਨ ਗੁਆਉਣ ਤੋਂ ਬਾਅਦ ਥਾਣਾ ਕੂੰਮਕਲਾਂ ਪੁਲਸ ਅਤੇ ਸੀ. ਆਈ. ਏ. ਸਟਾਫ ਦੀਆਂ ਪੁਲਸ ਟੀਮਾਂ ਤੁਰੰਤ ਹਰਕਤ ’ਚ ਆਈਆਂ। ਪੁਲਸ ਨੇ ਕੁਝ ਹੀ ਘੰਟਿਆਂ ’ਚ ਚਾਰ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ’ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜੇ. ਸੀ. ਪੀ. ਰਵਚਰਨ ਸਿੰਘ ਬਰਾੜ, ਏ. ਡੀ. ਸੀ. ਪੀ.-4 ਤੁਸ਼ਾਰ ਗੁਪਤਾ ਅਤੇ ਏ. ਸੀ. ਪੀ. ਮੁਰਾਦ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਚੰਦ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਢੋਲਣਵਾਲ, ਲੁਧਿਆਣਾ ਦੇ ਬਿਆਨਾਂ ’ਤੇ ਮੁਕੱਦਮਾ ਨੰਬਰ 24 ਮਿਤੀ 12 ਮਾਰਚ 2023 ਅਧੀਨ ਧਾਰਾ 304 ਤਹਿਤ ਦਰਜ ਕਰਕੇ ਜਾਂਚ ਤੋਂ ਬਾਅਦ ਮੁਖਤਿਆਰ ਸਿੰਘ ਪੁੱਤਰ ਜੀਤਾ ਸਿੰਘ, ਸੁਰਜੀਤ ਸਿੰਘ ਪੁੱਤਰ ਸੰਤਾ ਸਿੰਘ, ਹਰਜੋਤ ਸਿੰਘ ਜੋਤੀ ਪੁੱਤਰ ਸ਼ਿੰਦਰ ਸਿੰਘ ਤਿੰਨੋਂ ਨਿਵਾਸੀ ਪਿੰਡ ਚੌਂਤਾ, ਲੁਧਿਆਣਾ ਅਤੇ ਸੋਨੂੰ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਸਲੇਮਪੁਰ, ਲੁਧਿਆਣਾ ਨੂੰ ਤਫਤੀਸ਼ ਦੌਰਾਨ ਗ੍ਰਿਫਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ : ਨਾਜਾਇਜ਼ ਖਣਨ ਖ਼ਿਲਾਫ਼ ਵੱਡੀ ਕਾਰਵਾਈ, 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਕੀਤੇ ਜ਼ਬਤ

ਚਾਰਾਂ ਦੇ ਖਿਲਾਫ਼ ਪਹਿਲਾਂ ਵੀ ਦਰਜ ਨੇ ਮੁਕੱਦਮੇ

ਥਾਣਾ ਕੂੰਮਕਲਾਂ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਦੇ ਖਿਲਾਫ਼ ਪਹਿਲਾਂ ਤੋਂ ਹੀ 2 ਤੋਂ ਜ਼ਿਆਦਾ ਮੁਕੱਦਮੇ ਦਰਜ ਹਨ। ਮੁਖਤਿਆਰ ਜੀਤਾ, ਹਰਜੋਤ ਜੋਤੀ ਅਤੇ ਸੋਨੂੰ ਦੇ ਖਿਲਾਫ਼ 2-2 ਅਤੇ ਸੁਰਜੀਤ ਸਿੰਘ ਦੇ ਖਿਲਾਫ 3 ਪੁਲਸ ਕੇਸ ਦਰਜ ਹਨ। ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਡੂੰਘਾਈ ਨਾਲ ਕੀਤੀ ਜਾ ਰਹੀ ਹੈ। 
 


author

Manoj

Content Editor

Related News