ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ ''ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ
Tuesday, Mar 28, 2023 - 04:28 PM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਰੈਕਟ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਸਾਲ 2017-18 ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਵੱਲੋਂ ਪੇਸ਼ ਕੀਤੀਆਂ ਗਈਆਂ ਸੀਲਬੰਦ ਰਿਪੋਰਟਾਂ ਨੂੰ ਅੱਜ ਅਦਾਲਤ 'ਚ ਖੋਲ੍ਹ ਦਿੱਤਾ ਗਿਆ ਹੈ। ਹੁਣ ਇਨ੍ਹਾਂ ਰਿਪੋਰਟਾਂ ਦੀ ਸਮੀਖਿਆ ਤੋਂ ਬਾਅਦ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਵੇਲੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਹੋਈ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਮਾਮਲੇ ਦੀ ਹਾਈਕੋਰਟ 'ਚ ਹੋਈ ਸੁਣਵਾਈ, ਅਦਾਲਤ ਨੇ ਪੰਜਾਬ ਸਰਕਾਰ ਨੂੰ ਦਿੱਤੇ ਹੁਕਮ
6 ਹਜ਼ਾਰ ਕਰੋੜ ਰੁਪਏ ਦੇ ਇਸ ਡਰੱਗ ਮਾਮਲੇ 'ਚ ਜਗਦੀਸ਼ ਭੋਲਾ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਿਆ ਸੀ, ਜਿਸ ਮਗਰੋਂ ਕਈ ਬਿਆਨਾਂ ਆਦਿ ਦੇ ਆਧਾਰ 'ਤੇ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਬਾਅਦ 'ਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਦੇ ਨਾਲ-ਨਾਲ ਬਿਕਰਮ ਸਿੰਘ ਮਜੀਠੀਆ ਨੂੰ ਵੀ ਨੋਟਿਸ ਭੇਜ ਕੇ ਪੁੱਛਿਆ ਗਿਆ ਹੈ ਕਿ ਤੁਸੀਂ ਕਿਸ ਆਧਾਰ 'ਤੇ ਆਪਣੀ ਜ਼ਮਾਨਤ ਰੱਦ ਨਾ ਕਰਨ ਦੀ ਅਪੀਲ ਕਰ ਰਹੇ ਹੋ? ਉੱਚ ਅਦਾਲਤ ਨੇ ਦੋਹਾਂ ਧਿਰਾਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ