ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
Sunday, Sep 06, 2026 - 06:38 PM (IST)
ਲੁਧਿਆਣਾ (ਸਿਆਲ)- ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਦੀ ਸੁਰੱਖਿਆ ਕਾਰਜਪ੍ਰਣਾਲੀ ਲਗਾਤਾਰ ਸਵਾਲਾਂ ਦੇ ਘੇਰੇ ’ਚ ਆ ਰਹੀ ਹੈ। ਚੈਕਿੰਗ ਦੌਰਾਨ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਜਾਂਚ ਅਧਿਕਾਰੀ ਦੇਵੇਂਦਰ ਪਾਲ ਨੇ ਦੱਸਿਆ ਕਿ ਹਵਾਲਾਤੀ ਸੁਨੀਲ ਕੋਲੋਂ 13 ਗ੍ਰਾਮ ਚਿੱਟੇ ਰੰਗ ਦਾ ਅਤੇ ਰੋਹਿਤ ਤੋਂ 27.8 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਤੇ ਪ੍ਰਿਜ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਕਤ ਮੁਲਜ਼ਮਾਂ ਨੇ ਜੇਲ੍ਹ ਨਿਯਮਾਂ ਦੀ ਵੀ ਉਲੰਘਣਾ ਕੀਤੀ ਹੈ। ਹਵਾਲਾਤੀਆਂ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
