ਪੁਲਸ ਵਲੋਂ ਵੱਡੀ ਮਾਤਰਾ ''ਚ ਨਸ਼ੀਲੇ ਪਦਾਰਥ ਬਰਾਮਦ, ਔਰਤ ਸਣੇ  16 ਗ੍ਰਿਫਤਾਰ

10/07/2019 6:15:53 PM

ਮਾਨਸਾ,(ਸੰਦੀਪ ਮਿੱਤਲ): ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ 16 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ (ਚਿੱਟਾ), 490 ਨਸ਼ੀਲੀਆਂ ਗੋਲੀਆਂ, 9 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 798 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਤੇ 20 ਲੀਟਰ ਲਾਹਣ ਸਮੇਤ 2 ਕਾਰਾਂ, 3 ਮੋਟਰਸਾਈਕਲ ਤੇ 1 ਰੇਹੜੀ ਦੀ ਬਰਾਮਦਗੀ ਕੀਤੀ ਹੈ। ਜਦ ਕਿ 4 ਵਿਅਕਤੀ ਭੱਜਣ ਵਿਚ ਸਫਲ ਹੋ ਗਏ।

PunjabKesari

ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਜੋਗਾ ਦੀ ਪੁਲਸ ਨੇ ਜੱਗੀ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ ਉਸ ਕੋਲੋਂ 320 ਨਸ਼ੀਲੀਆ ਗੋਲੀਆਂ, ਥਾਣਾ ਬਰੇਟਾ ਦੀ ਪੁਲਸ ਨੇ ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਮਿੱਠੂ ਸਿੰਘ ਵਾਸੀ ਧਰਮਪੁਰਾ ਤੇ ਤਰਸਵੀਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਧਰਮਪੁਰਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 240 ਬੋਤਲਾਂ (20 ਪੇਟੀਆਂ) ਸ਼ਰਾਬ ਠੇਕਾ, ਹਰਿਆਣਾ ਸਮੇਤ ਕਾਰ ਮਾਰੂਤੀ, ਸੰਦੀਪ ਸਿੰਘ ਪੁੱਤਰ ਮਾਲਕ ਸਿੰਘ ਵਾਸੀ ਬਖੋਰਾ ਕਲਾਂ ਤੇ ਜਗਜੀਤ ਸਿੰਘ ਉਰਫ ਜੀਤਾ ਪੁੱਤਰ ਸੁੱਖਾ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 120 ਬੋਤਲਾਂ (10 ਪੇਟੀਆਂ) ਸ਼ਰਾਬ ਠੇਕਾ ਮਾਰਕਾ ਸਹਿਨਾਈ, ਹਰਿਆਣਾ ਸਮੇਤ ਕਾਰ ਸਵਿਫਟ ਡਿਜਾਇਰ, ਥਾਣਾ ਜੌੜਕੀਆਂ ਦੀ ਪੁਲਸ ਨੇ ਮੇਜਰ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਕੁਸ਼ਲਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਸਹਿਨਾਈ, ਹਰਿਆਣਾ ਸਮੇਤ ਮੋਟਰਸਾਈਕਲ ਟੀ.ਵੀ. ਐਸ., ਥਾਣਾ ਸਰਦੂਲਗੜ•ਦੀ ਪੁਲਸ ਨੇ ਬਲਜੀਤ ਕੌਰ ਉਰਫ ਖਜ਼ਾਨੋ ਪਤਨੀ ਤਿਰਲੋਕ ਸਿੰਘ ਵਾਸੀ ਸੰਘਾ ਨੂੰ ਕਾਬੂ ਕਰਕੇ ਉਸ ਕੋਲੋਂ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ, ਥਾਣਾ ਭੀਖੀ ਦੀ ਪੁਲਸ ਨੇ ਇੱਕਬਾਲ ਸਿੰਘ ਪੁੱਤਰ ਰਾਮ ਸਿੰਘ ਵਾਸੀ ਲਸਾੜਾ (ਜਿਲਾ ਲੁਧਿਆਣਾ) ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ, ਕਰਨੈਲ ਕੌਰ ਪਤਨੀ ਗੁਜਰ ਸਿੰਘ ਵਾਸੀ ਸਮਾਓ ਨੂੰ ਕਾਬੂ ਕਰਕੇ ਉਸ ਕੋਲੋਂ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ, ਥਾਣਾ ਜੌੜਕੀਆਂ ਦੀ ਪੁਲਸ ਨੇ ਹਰਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪੇਰੋ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇੰਨ, ਥਾਣਾ ਬੋਹਾ ਦੀ ਪੁਲਸ ਨੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਉਡਤ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇੰਨ ਸਮੇਤ ਮੋਟਰਸਾਈਕਲ ਬੁੱਲਟ, ਥਾਣਾ ਭੀਖੀ ਦੀ ਪੁਲਸ ਨੇ ਚਾਨਣ ਸਿੰਘ ਪੁੱਤਰ ਮਿਹਰ ਸਿੰਘ ਵਾਸੀ ਪੱਟੀ (ਤਰਨਤਾਰਨ) ਨੂੰ ਕਾਬੂ ਕਰਕੇ ਉਸ ਕੋਲੋਂ 120 ਨਸ਼ੀਲੀਆ ਗੋਲੀਆਂ, ਥਾਣਾ ਜੌੜਕੀਆਂ ਦੀ ਪੁਲਸ ਨੇ ਅਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਨਥੇਹਾ ਨੂੰ ਕਾਬੂ ਕਰਕੇ ਉਸ ਕੋਲੋਂ 50 ਨਸ਼ੀਲੀਆ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ।

PunjabKesari

ਇਸ ਤੋਂ ਇਲਾਵਾ ਥਾਣਾ ਬੋਹਾ ਦੀ ਪੁਲਸ ਨੇ ਲਖਨ ਕੁਮਾਰ ਪੁੱਤਰ ਜੋਗਿੰਦਰ ਕੁਮਾਰ ਵਾਸੀ ਬੁਢਲਾਡਾ, ਕੇਵਲ ਸਿੰਘ ਪੁੱਤਰ ਬੰਤ ਸਿੰਘ ਵਾਸੀ ਬੁਢਲਾਡਾ ਤੇ ਮੰਗੂ ਸਿੰਘ ਵਾਸੀ ਧੂਰੀ, ਹਾਲ ਬੁਢਲਾਡਾ ਕੋਲੋਂ 360 ਬੋਤਲਾਂ (30 ਪੇਟੀਆ) ਸ਼ਰਾਬ ਠੇਕਾ ਮਾਰਕਾ ਸਹਿਨਾਈ, ਹਰਿਆਣਾ ਸਮੇਤ ਮੋਟਰਸਾਈਕਲ-ਰੇਹੜੀ ਤੇ ਮੋਟਰਸਾਈਕਲ ਪਲਟੀਨਾ ਨੰਬਰ ਬਰਾਮਦ ਕੀਤਾ ਪਰ ਮੰਗੂ ਸਿੰਘ ਮੌਕੇ ਤੋਂ ਭੱਜਣ 'ਚ ਸਫਲ ਹੋ ਗਿਆ। ਇਸੇ ਤਰ੍ਹਾਂ ਥਾਣਾ ਭੀਖੀ ਦੀ ਪੁਲਸ ਨੇ ਨਰਿੰਦਰ ਸਿੰਘ ਉਰਫ ਨਿੰਦੀ ਪੁੱਤਰ ਕਸਤੂਰੀ ਮੱਲ ਵਾਸੀ ਚੀਮਾ ਤੇ ਨਿੱਕਾ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਕੋਲੋਂ 30 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕੀਤੀਆਂ ਪਰ ਨਰਿੰਦਰ ਸਿੰਘ ਮੌਕੇ 'ਤੇ ਭੱਜਣ 'ਚ ਸਫਲ ਹੋ ਗਿਆ। ਇਸ ਤੋਂ ਇਲਾਵਾ ਥਾਣਾ ਝੁਨੀਰ ਦੀ ਪੁਲਸ ਨੇ ਗੁਰਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਘਰਾਂਗਣਾ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ, ਹਰਿਆਣਾ ਤੇ ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਬਲਵੀਰ ਸਿੰਘ ਪੁੱਤਰ ਉਗਰ ਸਿੰਘ ਵਾਸੀ ਬੀਰੋਕੇ ਖੁਰਦ ਕੋਲੋਂ 20 ਲੀਟਰ ਲਾਹਣ ਬਰਾਮਦ ਕੀਤਾ ਉਕਤ ਦੋਵੇਂ ਵਿਅਕਤੀ ਭੱਜਣ 'ਚ ਸਫਲ ਹੋ ਗਏ। ਜ਼ਿਲਾ ਪੁਲਸ ਮੁਖੀ ਨੇ ਕਿਹਾ ਕਿ ਭੱਜੇ ਵਿਅਕਤੀਆਂ ਦੀ ਭਾਲ ਜਾਰੀ ਹੈ ਜਿਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News