113 ਐੱਨ.ਡੀ.ਪੀ.ਐੱਸ ਮਾਮਲਿਆਂ ''ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
Saturday, Aug 08, 2026 - 10:57 AM (IST)
ਤਰਨਤਾਰਨ (ਰਮਨ)-ਜ਼ਿਲਾ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨਤਾਰਨ ਪੁਲਸ ਵੱਲੋਂ ਮਿਤੀ 07 ਅਗਸਤ 2026 ਨੂੰ 113 ਐੱਨ.ਡੀ.ਪੀ.ਐੱਸ ਮਾਮਲਿਆਂ ਵਿਚ ਜਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਨਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਆਈ.ਪੀ.ਐੱਸ ਦੀ ਅਗਵਾਈ ਹੇਠ ਅਤੇ ਮਨੋਨੀਤ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਵਿਚ ਐੱਨ.ਡੀ.ਪੀ.ਐੱਸ ਐਕਟ ਅਤੇ ਮਾਨਯੋਗ ਅਦਾਲਤਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿਚ ਲਿਆਂਦੀ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 4.803 ਕਿਲੋਗ੍ਰਾਮ ਹੈਰੋਇਨ, 5.955 ਕਿਲੋਗ੍ਰਾਮ ਨਸ਼ੀਲਾ ਪਾਊਡਰ, 40 ਕਿਲੋਗ੍ਰਾਮ ਤੋਂ ਵੱਧ ਭੁੱਕੀ (ਪੋਸਤ), 21684 ਗੋਲੀਆਂ, 950 ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥ ਸ਼ਾਮਲ ਸੀ, ਜੋ ਕਿ ਤਰਨਤਾਰਨ ਜ਼ਿਲੇ ਦੇ ਵੱਖ-ਵੱਖ ਐੱਨ.ਡੀ.ਪੀ.ਐੱਸ ਮਾਮਲਿਆਂ ਵਿਚ ਬਰਾਮਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਜਾਂਚ-ਪੜਤਾਲ, ਦਸਤਾਵੇਜ਼ੀ ਕਾਰਵਾਈ ਅਤੇ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਦਿਆਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਅਮਲ ਵਿਚ ਲਿਆਂਦੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਪੁਲਸ ਨਾਲ ਸਾਂਝਾ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਸਮਾਜ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
