ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
Friday, Jan 20, 2023 - 05:18 PM (IST)
ਝਬਾਲ (ਨਰਿੰਦਰ)- ਪੰਜਾਬ 'ਚ ਨਸ਼ਿਆ ਨਾਲ ਮਰਨ ਵਾਲੇ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸੇ ਤਰਾਂ ਬੀਤੇ ਕੱਲ੍ਹ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮੂ ਚੰਦ ਕਲਾ ਦੇ ਇਕ ਨੌਜਵਾਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਸ ਸੰਸਾਰ ਨੂੰ ਅਲਵਿਦਾ ਕਹਿ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਹੈਪੀ 22 ਸਾਲ ਪੁੱਤਰ ਬਲਦੇਵ ਸਿੰਘ ਵਾਸੀ ਕੋਟ ਧਰਮ ਚੰਦ ਦੇ ਚਾਚਾ ਕਾਮਰੇਡ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਜੋ ਪਿਛਲੇ 3 ਸਾਲ ਤੋਂ ਨਸ਼ੇ ਕਰ ਰਿਹਾ ਸੀ। ਅਸੀਂ ਕਈ ਵਾਰ ਉਸ ਨੂੰ ਨਸ਼ੇ ਛੱਡਣ ਲਈ ਨਸ਼ਾ ਛੁਡਾਊ ਸੈਂਟਰ ਵੀ ਦਾਖ਼ਲ ਕਰਵਾਇਆ ਪਰ ਬਾਹਰ ਆਉਣ ਤੋਂ ਬਾਅਦ ਫਿਰ ਨਸ਼ੇ ਕਰਨ ਲੱਗ ਪੈਂਦਾ ਸੀ।
ਇਹ ਵੀ ਪੜ੍ਹੋ- ਗੁਜਰਾਤ ਪੁਲਸ ਵੱਲੋਂ ਬਟਾਲਾ 'ਚ ਸ਼ਰਾਬ ਠੇਕੇਦਾਰ ਦੇ ਘਰ ਰੇਡ, ਮਚੀ ਹਫੜਾ-ਦਫੜੀ
ਕੱਲ੍ਹ ਵੀ ਉਸਨੇ ਜ਼ਿਆਦਾ ਨਸ਼ਾ ਕਰ ਲਿਆ ਜਿਸ ਨਾਲ ਉਸਦੀ ਮੌਤ ਹੋ ਗਈ। ਕਾਮਰੇਡ ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਦਾ ਇਕ 6 ਮਹੀਨੇ ਦਾ ਮੁੰਡਾ ਹੈ ਅਤੇ ਉਸ ਦੀ ਪਤਨੀ ਦਾ ਨਸ਼ਿਆਂ ਕਾਰਨ ਕਲੇਸ਼ ਰਹਿੰਦਾ ਸੀ ਅਤੇ ਉਹ ਮੁੰਡੇ ਨੂੰ ਪੇਕੇ ਲੈ ਗਈ ਸੀ। ਕਾਮਰੇਡ ਸੁਖਦੇਵ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਪੰਜਾਬ ਦੀ ਜਵਾਨੀ ਬਚ ਸਕੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।