ਹੁਣ ਲੁਧਿਆਣਾ 'ਚ ਨਸ਼ਾ ਕਰਦੇ ਮੁੰਡਿਆਂ ਦੀ ਵੀਡੀਓ ਵਾਇਰਲ, ਇਕ ਨੂੰ ਬੇਹੋਸ਼ੀ ਦੀ ਹਾਲਤ 'ਚ ਕੀਤਾ ਕਾਬੂ

Saturday, Mar 18, 2023 - 01:54 PM (IST)

ਲੁਧਿਆਣਾ (ਰਾਜ) : ਪੰਜਾਬ 'ਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਰੋਜ਼ਾਨਾ ਕਿਤੇ ਨਾ ਕਿਤੇ ਨਸ਼ਾ ਕਰਦੇ ਲੋਕਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਖ਼ਾਲੀ ਪਲਾਟ ’ਚ ਬੈਠ ਕੇ ਨਸ਼ਾ ਕਰ ਰਹੇ 2 ਨੌਜਵਾਨਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਨ੍ਹਾਂ ਨੂੰ ਲੋਕਾਂ ਨੇ ਫੜ੍ਹ ਲਿਆ। ਇਨ੍ਹਾਂ ’ਚੋਂ ਇਕ ਨੌਜਵਾਨ ਮੌਕੇ ਤੋਂ ਭੱਜ ਨਿਕਲਿਆ, ਜਦੋਂ ਕਿ ਦੂਜੇ ਨੌਜਵਾਨਾਂ ਨੂੰ ਲੋਕਾਂ ਨੇ ਫੜ੍ਹ ਕੇ ਚੌਂਕੀ ਕੈਲਾਸ਼ ਨਗਰ ਦੀ ਪੁਲਸ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਛਾਏ ਕਾਲੇ ਬੱਦਲ, ਬਿਜਲੀ ਗਰਜਣ ਨਾਲ ਪੈ ਰਿਹਾ ਮੀਂਹ, ਆਉਂਦੇ ਦਿਨਾਂ ਲਈ ਜਾਰੀ ਹੋਇਆ ਅਲਰਟ

ਇਹ ਵੀਡੀਓ ਕੁੰਦਨਪੁਰੀ ਇਲਾਕੇ ਦੀ ਹੈ। ਲੋਕਾਂ ਦਾ ਦੋਸ਼ ਹੈ ਕਿ ਆਮ ਕਰ ਕੇ ਨਸ਼ੇੜੀ ਨੌਜਵਾਨ ਉਕਤ ਪਲਾਟ ’ਚ ਬੈਠ ਕੇ ਨਸ਼ਾ ਕਰਦੇ ਹਨ। ਪੁਲਸ ਨੂੰ ਪਤਾ ਹੋਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ’ਚ ਨਸ਼ਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਨੌਜਵਾਨ ਪਤਾ ਨਹੀਂ ਕਿੱਥੋਂ ਨਸ਼ਾ ਲੈ ਕੇ ਆਉਂਦੇ ਹਨ ਅਤੇ ਫਿਰ ਖ਼ਾਲੀ ਪਲਾਟ ’ਚ ਬੈਠ ਕੇ ਨਸ਼ਾ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਨਾਲ ਉੱਥੋਂ ਲੰਘਣ ਵਾਲੀਆਂ ਧੀਆਂ-ਭੈਣਾਂ ਲਈ ਵੀ ਮੁਸ਼ਕਿਲ ਹੁੰਦੀ ਹੈ ਅਤੇ ਬੱਚਿਆਂ ਲਈ ਵੀ ਇਹ ਨੁਕਸਾਨਦੇਹ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਸ ਨੂੰ ਕਈ ਵਾਰ ਇਲਾਕੇ ’ਚ ਗਸ਼ਤ ਵਧਾਉਣ ਦੀ ਅਪੀਲ ਕੀਤੀ ਗਈ ਪਰ ਕੋਈ ਸੁਣਵਾਈ ਨਹੀਂ ਹੁੰਦੀ।

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਆਇਆ ਫ਼ੈਸਲਾ

ਸ਼ੁੱਕਰਵਾਰ ਨੂੰ ਵੀ ਖ਼ਾਲੀ ਪਲਾਟ ’ਚ 2 ਨੌਜਵਾਨ ਖ਼ੁਦ ਨੂੰ ਨਸ਼ੇ ਦਾ ਟੀਕਾ ਲਗਾ ਰਹੇ ਸਨ। ਇਸੇ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਦੇਖ ਕੇ ਫੜ੍ਹ ਲਿਆ ਪਰ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਕ ਨੌਜਵਾਨ ਹੱਥ ਛੁਡਾ ਕੇ ਭੱਜ ਗਿਆ, ਜਦੋਂ ਕਿ ਦੂਜੇ ਨੂੰ ਪੁਲਸ ਹਵਾਲੇ ਕਰ ਦਿੱਤਾ। ਜਿਸ ਮੁੰਡੇ ਨੂੰ ਪੁਲਸ ਹਵਾਲੇ ਕੀਤਾ ਗਿਆ, ਉਸ ਦੀ ਬਾਂਹ ’ਚੋਂ ਨਸ਼ੇ ਦਾ ਇੰਜੈਕਸ਼ਨ ਲਗਾਉਣ ਕਾਰਨ ਖੂਨ ਨਿਕਲ ਰਿਹਾ ਸੀ ਅਤੇ ਉਸ ਨੂੰ ਪੂਰੀ ਹੋਸ਼ ਵੀ ਨਹੀਂ ਸੀ। ਉਧਰ, ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News