ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ

Sunday, Jul 28, 2024 - 11:29 AM (IST)

ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ

ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਨਸ਼ੀਲੇ ਪਦਾਰਥ, ਮੋਬਾਈਲ ਫੋਨ ਆਦਿ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਕੇਂਦਰੀ ਜੇਲ ਅੰਦਰੋਂ ਦੋ ਕੀਪੈਡ ਮੋਬਾਈਲ ਫੋਨ, 55 ਗ੍ਰਾਮ ਚਰਸ ਅਤੇ 14 ਗ੍ਰਾਮ ਖੁੱਲ੍ਹਾ ਤੰਬਾਕੂ ਬਰਾਮਦ ਕੀਤਾ ਗਿਆ। ਇਸ ਸਬੰਧੀ ਕੇਂਦਰੀ ਜੇਲ੍ਹ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪੈਸਕੋ ਕਰਮਚਾਰੀ ਨੂੰ ਗ੍ਰਿਫਤਾਰ ਕਰਦੇ ਹੋਏ ਦੋ ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਜੇਲ੍ਹ ਦੇ ਪੈਸਕੋ ਕਰਮਚਾਰੀਆਂ ਅਤੇ ਜੇਲ੍ਹ ਕਰਮਚਾਰੀਆਂ ਨੂੰ ਕੈਦੀ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਗੋਸਲ ਜ਼ਿਲ੍ਹਾ ਕਪੂਰਥਲਾ ਜੋ ਜੇਲ੍ਹ ਵਿਚ ਐੱਨ.ਡੀ.ਪੀ.ਐੱਸ ਐਕਟ ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਹੈ ਦੀ ਤਲਾਸ਼ੀ ਲੈਣ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਦੌਰਾਨ ਤੁਰੰਤ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਥਾਣਾ ਮੁਖੀ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਦੀ ਹਾਜ਼ਰੀ ਵਿਚ ਬਰਾਮਦ ਕੀਤਾ ਗਿਆ ਲਿਫਾਫਾ ਖੋਲ੍ਹਣ ਦੌਰਾਨ ਉਸ ਵਿਚੋਂ 55 ਗ੍ਰਾਮ ਚਰਸ ਨੂਮਾ, 14 ਗ੍ਰਾਮ ਤੰਬਾਕੂ ਵਰਗੀ ਵਸਤੂ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਕੈਦੀ ਸਤਨਾਮ ਸਿੰਘ ਪਾਸੋਂ ਕੀਤੀ ਗਈ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤਾ ਗਿਆ ਨਸ਼ੀਲਾ ਪਦਾਰਥ ਪੈਸਕੋ ਕਰਮਚਾਰੀ ਜਸਪਾਲ ਸਿੰਘ, ਸੁਖਦੇਵ ਸਿੰਘ ਵਾਸੀ ਜਗਤਪੁਰ ਜ਼ਿਲ੍ਹਾ ਤਰਨਤਾਰਨ ਵੱਲੋਂ ਮੁਹੱਈਆ ਕਰਵਾਇਆ ਗਿਆ ਹੈ। ਇਸ ਸਬੰਧੀ ਪੈਸਕੋ ਕਰਮਚਾਰੀ ਜਸਪਾਲ ਸਿੰਘ ਨੇ ਪੁੱਛਗਿਛ ਵਿਚ ਮੰਨਿਆ ਕਿ ਸਤਨਾਮ ਸਿੰਘ ਨਾਲ ਜੇਲ੍ਹ ਅੰਦਰੋਂ ਫੋਨ ਨਾਲ ਹੋਈ ਗੱਲਬਾਤ ਦੌਰਾਨ ਭੇਜਿਆ ਗਿਆ ਸੀ ਅਤੇ ਇਹ ਮੋਬਾਈਲ ਫੋਨ ਵਿਕਾਸ ਕਲਿਆਣ ਪੁੱਤਰ ਵਿਨੋਦ ਕੁਮਾਰ ਵਾਸੀ ਨਿਊ ਸੰਤ ਨਗਰ ਜਲੰਧਰ ਦਾ ਸੀ।

ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੈਸਕੋ ਕਰਮਚਾਰੀ ਜਸਪਾਲ ਸਿੰਘ ਨੂੰ ਗ੍ਰਿਫਤਾਰ ਕਰਦੇ ਹੋਏ ਉਕਤ ਦੋਵਾਂ ਕੈਦੀਆਂ ਨੂੰ ਮਾਮਲੇ ਵਿਚ ਨਾਮਜ਼ਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News