ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਦੇ 2 ਵਿਅਕਤੀਆਂ ਸਣੇ ਜਨਾਨੀ ਕਾਬੂ

Wednesday, Jul 08, 2020 - 05:33 PM (IST)

ਤਪਾ ਮੰਡੀ (ਸ਼ਾਮ,ਗਰਗ)- ਐੱਸ.ਐੱਸ.ਪੀ. ਬਰਨਾਲਾ ਸ਼੍ਰੀ ਸੰਦੀਪ ਗੋਇਲ ਦੇ ਨਿਰਦੇਸ਼ਾਂ ਅਧੀਨ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੇ ਹੁਕਮਾਂ 'ਤੇ ਥਾਣਾ ਮੁਖੀ ਮੈਡਮ ਕਿਰਨਜੀਤ ਕੌਰ, ਸਿਟੀ ਇੰਚਾਰਜ ਮੇਜਰ ਸਿੰਘ ਦੀ ਅਗਵਾਈ 'ਚ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਜਨਾਨੀ ਸਣੇ 2 ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਕੋਲੋਂ 1500 ਨਸ਼ੀਲੀਆਂ ਗੋਲੀਆਂ ਅਤੇ ਬਿਨਾਂ ਨੰਬਰ ਵਾਲਾ ਪਲਟੀਨਾ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ। ਡੀ.ਐੱਸ.ਪੀ ਤਪਾ ਬਲਜੀਤ ਸਿੰਘ ਬਰਾੜ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕੁਲਦੀਪ ਕੌਰ ਉਰਫ਼ ਪ੍ਰੀਤੀ ਪਤਨੀ ਨਰੰਜਨ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਕਾਕੂ ਸਿੰਘ ਵਾਸੀ ਬਾਜੀਗਰ ਬਸਤੀ ਤਪਾ ਕੋਲੋਂ 1500 ਨਸ਼ੀਲੀਆਂ ਗੋਲੀਆਂ, 5 ਹਜ਼ਾਰ ਰੁਪਏ ਦੀ ਡਰੱਗ ਅਤੇ ਇਕ ਬਿਨਾਂ ਨੰਬਰੀ ਪਲਟੀਨਾ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਲਈ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਆਪਣੀ ਮੁਨਾਫੇਖੋਰੀ ਨੂੰ ਮੁੱਖ ਰੱਖ ਕੇ ਨਸ਼ਾ ਆਦਿ ਦੀ ਤਸਕਰੀ ਕੀਤੀ ਜਾ ਰਹੀ ਹੈ ਜੋ ਬਹੁਤ ਗਲਤ ਅਤੇ ਗੈਰ-ਕਾਨੂੰਨੀ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਕਿਉਂਕਿ ਇਨ੍ਹਾਂ ਮਾੜੇ ਨਸ਼ਿਆਂ ਨੇ ਬਹੁਤ ਸਾਰੀਆਂ ਮਾਵਾਂ ਦੀਆਂ ਕੁੱਖਾਂ ਅਤੇ ਹਜ਼ਾਰਾਂ ਘਰ ਉਜਾੜ ਦਿੱਤੇ ਹਨ। ਇਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਹੋਈ ਮੁਹਿੰਮ ਅਧੀਨ ਬਰਨਾਲਾ ਪ੍ਰਸ਼ਾਸਨ ਕਿਸੇ ਵੀ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦੇਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ 'ਚ ਨਸ਼ਿਆਂ ਵਿਰੁੱਧ ਸਰਚ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਨੂੰ ਜਲਦੀ ਹੀ ਜੇਲ ਭੇਜ ਕੇ ਬਰਨਾਲਾ ਜਿਲ੍ਹੇ ਨੂੰ ਨਸ਼ਾ ਮੁਕਤ ਐਲਾਨਿਆ ਜਾਵੇਗਾ। ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਦੀ ਸੂਚਨਾ ਦਿੱਤੀ ਜਾਵੇ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਥਾਣੇਦਾਰ ਜਗਸੀਰ ਸਿੰਘ, ਦੀਪਕ ਸਿੰਘ, ਗੁਰਪਿਆਰ ਸਿੰਘ, ਬਲਦੇਵ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।


DIsha

Content Editor

Related News