ਪੰਜਾਬ: 71 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ, 38 ਮੈਡੀਕਲ ਸਟੋਰਾਂ ਦੇ ਲਾਇਸੈਂਸ ਸਸਪੈਂਡ

Thursday, May 15, 2025 - 01:21 PM (IST)

ਪੰਜਾਬ: 71 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ, 38 ਮੈਡੀਕਲ ਸਟੋਰਾਂ ਦੇ ਲਾਇਸੈਂਸ ਸਸਪੈਂਡ

ਅੰਮ੍ਰਿਤਸਰ (ਦਲਜੀਤ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਡਰੱਗ ਕੰਟਰੋਲ ਵਿਭਾਗ ਨੇ ਜ਼ਿਲ੍ਹੇ ਦੇ ਮੈਡੀਕਲ ਸਟੋਰਾਂ ਦੀ ਕੀਤੀ ਜਾਂਚ ਵਿਚ ਹੁਣ ਤੱਕ 71 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ‌।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਇਹ ਜਾਣਕਾਰੀ ਦਿੰਦਿਆਂ ਜ਼ੋਨਲ ਲਾਇਸੈਸਿੰਗ ਅਥਾਰਟੀ ਦੇ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵੱਲੋਂ ਹੁਣ ਤੱਕ 94 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 1.60 ਲੱਖ ਨਸ਼ੇ ਦੇ ਕੈਪਸੂਲ ਅਤੇ 1.55 ਲੱਖ ਨਸ਼ੇ ਦੀਆਂ ਗੋਲੀਆਂ ਵੱਖ-ਵੱਖ ਸਟੋਰਾਂ ਤੋਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ

ਉਨ੍ਹਾਂ ਦੱਸਿਆ ਕਿ ਇਹ ਦਵਾਈਆਂ ਜਿੰਨਾਂ ਵਿਚ ਪ੍ਰੈਗਾਬਲੀਨ, ਟਰਾਮਾਡੋਲ, ਟੇਪੀਟਡੋਲ ਆਦਿ ਸ਼ਾਮਲ ਹਨ, ਦੀ ਕੀਮਤ ਕਰੀਬ 71 ਲੱਖ ਰੁਪਏ ਬਣਦੀ ਹੈ। ਇਨ੍ਹਾਂ ਮੈਡੀਕਲ ਸਟੋਰਾਂ ਜਿਨ੍ਹਾਂ ਵਿਚੋਂ ਇਹ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ, ਖਿਲਾਫ ਕਾਰਵਾਈ ਕਰਦੇ ਹੋਏ 6 ਖਿਲਾਫ ਪੁਲਸ ਕੇਸ ਦਰਜ ਕੀਤੇ ਗਏ ਹਨ, 5 ਮੈਡੀਕਲ ਸਟੋਰ ਸੀਲ ਕੀਤੇ ਗਏ ਹਨ, ਪੰਜ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ 38 ਮੈਡੀਕਲ ਸਟੋਰਾਂ ਦੇ ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ‌।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News