ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Monday, May 02, 2022 - 11:30 AM (IST)

ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਟਾਲਾ (ਜ. ਬ., ਯੋਗੀ, ਅਸ਼ਵਨੀ) - ਸਥਾਨਕ ਸ਼ਹਿਰ ’ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਜਾਣ ਦੀ ਦੁਖ਼ਦ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਜੀਜੇ ਰਾਜੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਬਟਾਲਾ ਨੇ ਦੱਸਿਆ ਕਿ ਮੇਰਾ ਸਾਲਾ ਗੁਰਪ੍ਰੀਤ ਸਿੰਘ ਦੌਲਤਪੁਰ ਵਿਖੇ ਆਪਣੇ ਨਾਨਕੇ ਰਹਿੰਦਾ ਸੀ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਉਸ ਨੇ ਦੱਸਿਆ ਕਿ ਉਸ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਨਸ਼ੇ ਕਰਨ ਦਾ ਆਦੀ ਵੀ ਸੀ। ਉਸ ਨੇ ਕਿਹਾ ਕਿ ਬੀਤੇ ਦਿਨ ਉਸ ਦਾ ਸਾਲਾ ਬਟਾਲਾ ਵਿਖੇ ਹਸਪਤਾਲ ’ਚ ਦਵਾਈ ਲੈਣ ਲਈ ਗਿਆ ਸੀ ਪਰ ਘਰ ਨਹੀਂ ਪਹੁੰਚਿਆ। ਅੱਜ ਉਸ ਦੀ ਲਾਸ਼ ਥਾਣਾ ਸਿਟੀ ਦੀ ਪੁਲਸ ਨੂੰ ਰਾਮ ਤੀਰਥ ਰੋਡ ਸਥਿਤ ਆਰ. ਡੀ. ਖੋਸਲਾ ਸਕੂਲ ਦੇ ਸਾਹਮਣਿਓਂ ਗਰਾਊਂਡ ’ਚੋਂ ਬਰਾਮਦ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਮੌਕੇ ’ਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਅਤੇ ਏ. ਐੱਸ. ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਲੈਣ ਨਾਲ ਹੋਈ ਲੱਗਦੀ ਹੈ। ਫਿਲਹਾਲ ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174ਸੀਆਰ.ਪੀ.ਸੀ ਤਹਿਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਚੱਲ ਸਕੇ।

ਨੋਟ- ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News