ਅੱਡਾ ਧਾਰੀਵਾਲ ਸੋਹੀਆਂ ਵਿਖੇ ਸ਼ਰਾਬੀਆਂ ਨੇ ਚਲਾਈਆਂ ਗੋਲੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ

Monday, Oct 04, 2021 - 02:35 PM (IST)

ਅੱਡਾ ਧਾਰੀਵਾਲ ਸੋਹੀਆਂ ਵਿਖੇ ਸ਼ਰਾਬੀਆਂ ਨੇ ਚਲਾਈਆਂ ਗੋਲੀਆਂ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਅੱਡਾ ਧਾਰੀਵਾਲ ਸੋਹੀਆਂ ਵਿਖੇ ਗੋਲੀਆਂ ਚੱਲਣ ਨਾਲ ਦੁਕਾਨ ’ਤੇ ਕੰਮ ਕਰਦੇ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਵਿੱਕੀ ਪੁੱਤਰ ਤੂਰ ਬਹਾਦਰ ਵਾਸੀ ਭਰਥ ਥਾਣਾ ਸ੍ਰੀ ਹਰਗੋਬਿੰਦਪੁਰ ਨੇ ਪਿੰਡ ਦੇ ਸਰਪੰਚ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਮੈਂ ਅੱਡਾ ਧਾਰੀਵਾਲ ਸੋਹੀਆਂ ਵਿਖੇ ਕਿਸੇ ਬਰਗਰ ਹੱਟ ’ਤੇ ਕੰਮ ਕਰਦਾ ਹਾਂ। ਅੱਡੇ ’ਤੇ ਹੀ ਰਹਿੰਦੇ ਤਿੰਨ ਵਿਅਕਤੀ ਸ਼ਰਾਬੀ ਹਾਲਤ ਵਿਚ ਦੁਕਾਨ ’ਤੇ ਆਏ, ਜਿੰਨ੍ਹਾਂ ਨੇ ਪਹਿਲਾਂ ਹਵਾਈ ਫਾਇਰ ਕੀਤੇ ਅਤੇ ਬਾਅਦ ਵਿਚ ਦੋ ਗੋਲੀਆਂ ਮੇਰੀਆਂ ਦੋਵਾਂ ਲੱਤਾਂ ’ਤੇ ਮਾਰ ਦਿੱਤੀਆਂ, ਜਿਸ ਨਾਲ ਮੈਂ ਗੰਭੀਰ ਜ਼ਖਮੀ ਹੋ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ : 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ

ਓਧਰ ਸਰਪੰਚ ਅਤੇ ਪਿੰਡ ਵਾਸੀਆਂ ਨੇ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਐੱਸ.ਐੱਚ.ਓ ਮੈਡਮ ਬਲਜੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀ ਜ਼ਖਮੀ ਨੌਜਵਾਨ ਵਿੱਕੀ ਦੇ ਬਿਆਨ ਕਲਮਬੰਦ ਕਰਨ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਗਏ ਹਨ। ਜੋ ਵੀ ਉਕਤ ਨੌਜਵਾਨ ਬਿਆਨ ਦਰਜ ਕਰਵਾਏਗਾ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


author

rajwinder kaur

Content Editor

Related News