ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ''ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

Saturday, Jun 11, 2022 - 06:51 PM (IST)

ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ ''ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਬਰਨਾਲਾ (ਪੁਨੀਤ) - ਪੁਲਸ ਪ੍ਰਸ਼ਾਸਨ ਨਸ਼ਾ ਵਿਰੋਧੀ ਮੁਹਿੰਮ ਤਹਿਤ ਰੋਜਾਨਾ ਨਸ਼ਾ ਫੜਨ ਅਤੇ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਦੇ ਦਾਅਵੇ ਕਰਦੀ ਰਹਿੰਦੀ ਹੈ। ਬਰਨਾਲਾ ’ਚ ਪੁਲਸ ਦੀ ਵਰਦੀ ਉਸ ਸਮੇਂ ਦਾਗਦਾਰ ਹੋ ਗਈ, ਜਦੋਂ ਨਸ਼ੇ ’ਚ ਟੱਲੀ ਇਕ ਏ.ਐੱਸ.ਆਈ ਪੁਲਸ ਮੁਲਾਜ਼ਮ ਨੇ ਕਾਰ ਚਲਾਉਂਦੇ ਸਮੇਂ ਬਾਈਕ ਸਵਾਰ ਪਿਓ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਦੋਵੇਂ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ’ਚੋਂ ਇਕ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ

ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਸ਼ਰਾਬੀ ਏ.ਐੱਸ.ਆਈ ਪੁਲਸ ਮੁਲਾਜ਼ਮ ਨੂੰ ਕਾਬੂ ਕਰ ਲਿਆ ਅਤੇ ਜ਼ਬਰਦਸਤੀ ਕਰਦੇ ਹੋਏ ਉਸ ਨੂੰ ਧੱਕੇ ਨਾਲ ਆਪਣੀ ਗੱਡੀ ’ਚ ਬਿਠਾ ਕੇ ਲੈ ਗਏ। ਘਟਨਾ ਸਥਾਨ ’ਤੇ ਮੌਜੂਦ ਲੋਕਾਂ ਨੇ ਸ਼ਰਾਬੀ ਪੁਲਸ ਮੁਲਾਜ਼ਮ ਦੀ ਵੀਡੀਓ ਬਣਾ ਲਈ, ਜੋ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਮਿਲੀ ਜਾਣਕਾਰੀ ਅਨੁਸਾਰ ਪੁਲਸ ਮੁਲਾਜ਼ਮ ਏ.ਐੱਸ.ਆਈ. ਪੁਲਸ ਦੀ ਵਰਦੀ ਪਾ ਕੇ ਨਸ਼ੇ ਦੀ ਹਾਲਤ ਵਿੱਚ ਕਾਰ ਚਲਾ ਰਿਹਾ ਸੀ। ਨਸ਼ੇ ਦੀ ਹਾਲਤ ’ਚ ਉਸ ਨੇ ਸਾਹਮਣੇ ਤੋਂ ਆ ਇਕ ਮੋਟਰਸਾਈਕਲ ’ਤੇ ਸਵਾਰ ਪਿਉ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਣ ਕਰਕੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਜਿਥੇ ਇਲਾਜ ਤੋਂ ਬਾਅਦ ਡਾਕਟਰ ਨੇ ਦੱਸਿਆ ਕਿ ਉਨ੍ਹਾਂ ’ਚੋਂ ਇਕ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਇਸੇ ਹਾਦਸੇ ਵਾਲੀ ਥਾਂ 'ਤੇ ਇਕੱਠੇ ਹੋਏ ਲੋਕਾਂ ਨੇ ਪੰਜਾਬ ਪੁਲਸ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਪੁਲਸ ਪ੍ਰਸ਼ਾਸਨ ਖ਼ਿਲਾਫ਼ ਆਪਣਾ ਗੁੱਸਾ ਜ਼ਾਹਿਰ ਕੀਤਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News