ਨਸ਼ੇ ''ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ ''ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ ''ਤੇ ਝੂਲਦੀ ਆਈ ਨਜ਼ਰ

Tuesday, Jun 25, 2024 - 06:31 PM (IST)

ਨਸ਼ੇ ''ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ ''ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ ''ਤੇ ਝੂਲਦੀ ਆਈ ਨਜ਼ਰ

ਅੰਮ੍ਰਿਤਸਰ (ਜਸ਼ਨ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਗੁਰੂ ਨਗਰੀ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਵੱਡੇ-ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਹਕੀਕਤ ਕੁਝ ਹੋਰ ਹੀ ਹੈ। ਇਸ ਦਾ ਜਿਊਂਦਾ ਜਾਗਦਾ ਸਬੂਤ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸੋਸ਼ਲ ਮੀਡੀਆ ’ਤੇ ਨਸ਼ੇ ਵਿਚ ਧੁੱਤ ਇਕ ਹੋਰ ਕੁੜੀ ਦੀ ਵੀਡੀਓ ਵਾਇਰਲ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਥਾਣਾ ਮਕਬੂਲਪੁਰਾ ਅਧੀਨ ਪੈਂਦੇ ਇਲਾਕੇ ਜੀ. ਟੀ. ਰੋਡ ਦੀ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਇਸ ਨੂੰ ਸ਼ੋਸਲ ਮੀਡੀਆ ’ਤੇ ਬਲੰਟਦੀਪ ਨਾਂ ਦੇ ਯੂਜ਼ਰ ਨੇ ਪੋਸਟ ਕੀਤਾ ਹੈ। ਵੀਡੀਓ ਪੋਸਟ ਕਰਦੇ ਹੋਏ ਯੂਜ਼ਰ ਨੇ ਦੱਸਿਆ ਹੈ ਕਿ ਇਸ ਕੁੜੀ ਦੀ ਉਮਰ 20 ਸਾਲ ਦੇ ਕਰੀਬ ਹੋਵੇਗੀ ਅਤੇ ਉਹ ਦੇਰ ਰਾਤ ਜੀ. ਟੀ. ਰੋਡ ’ਤੇ ਨਸ਼ੇ ਦੀ ਹਾਲਤ ਵਿਚ ਮਿਲਦੀ ਹੈ। ਸ਼ਾਇਦ ਕਈ ਲੋਕ ਨਸ਼ੇ ਅਤੇ ਪੈਸੇ ਲਈ ਉਸ ਦਾ ਜਿਨਸੀ ਸ਼ੋਸ਼ਣ ਕਰਦੇ ਹੋਣਗੇ। ਇਹ ਸਥਿਤੀ ਤਰਸਯੋਗ ਹੈ। ਵੀਡੀਓ ਵਿਚ ਯੂਜ਼ਰ ਇਹ ਵੀ ਕਹਿ ਰਿਹਾ ਹੈ ਕਿ ਉਹ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ ਅਤੇ ਇਸ ਕੁੜੀ ਚੌਕ ’ਤੇ ਦੇਖੀ ਅਤੇ ਪੂਰੀ ਤਰ੍ਹਾਂ ਨਸ਼ੇ ’ਚ ਧੁੱਤ ਸੀ।

ਇਹ ਵੀ ਪੜ੍ਹੋ- ਗੁਰਸਿੱਖ ਕੁੜੀ ਨੂੰ ਕਿਰਪਾਨ ਪਹਿਨਣ 'ਤੇ ਦਾਖਲਾ ਨਾ ਦੇਣਾ, ਦੇਸ਼ ਦੇ ਸੰਵਿਧਾਨ ਦੀ ਉਲੰਘਣਾ : ਜਥੇਦਾਰ ਅਕਾਲ ਤਖ਼ਤ

ਇਸ ਦੌਰਾਨ ਕੁੜੀ ਆਪਣੇ ਪੈਰਾਂ ’ਤੇ ਖੜ੍ਹੀ ਹੁੰਦੀ ਹੈ। ਯੂਜ਼ਰ ਦੀ ਕਾਰ ਵੱਲ ਨੂੰ ਦੇਖਦੀ ਹੈ। ਇਸ ਤੋਂ ਬਾਅਦ ਵੀਡੀਓ ਵਾਲੇ ਪਿੱਛੇ ਪੈ ਜਾਣ ਦੇ ਡਰ ਤੋਂ ਉਥੋਂ ਕਾਰ ਭਜਾ ਲੈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲ ਪਹਿਲਾਂ ਵੀ ਥਾਣਾ ਮਕਬੂਲਪੁਰਾ ਅਧੀਨ ਪੈਂਦੇ ਇਲਾਕੇ ਵਿਚ ਇਕ ਨਸ਼ੇ ’ਚ ਧੁੱਤ ਹੋ ਕੇ ਝੂੰਮਦੀ ਕੁੜੀ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਸੂਬੇ ਭਰ ਵਿਚ ਪੁਲਸ ਦੀ ਕਾਫੀ ਕਿਰਕਿਰੀ ਹੋਈ ਸੀ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News