ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪਤਨੀ ਅਤੇ ਧੀ ਨੂੰ ਉਤਾਰਿਆ ਮੌਤ ਦੇ ਘਾਟ

Monday, Jun 14, 2021 - 05:28 PM (IST)

ਸ਼ਰਾਬ ਲਈ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪਤਨੀ ਅਤੇ ਧੀ ਨੂੰ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ/ਪਾਕਿਸਤਾਨ (ਵਿਨੋਦ) - ਸ਼ਰਾਬੀ ਪਤੀ ਨੂੰ ਪਤਨੀ ਵੱਲੋਂ ਸ਼ਰਾਬ ਪੀਣ ਲਈ 500 ਰੁਪਏ ਨਾ ਦੇਣ ’ਤੇ ਸ਼ਰਾਬੀ ਪਤੀ ਵਲੋਂ ਆਪਣੀ ਪਤਨੀ ਅਤੇ ਨੌਜਵਾਨ ਕੁੜੀ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸਰਹੱਦ ਪਾਰ ਸੂਤਰਾਂ ਦੇ ਅਨੁਸਾਰ ਦੋਸ਼ੀ ਸਲੀਮ ਪੁੱਤਰ ਵਰਿਆਮ ਨਿਵਾਸੀ ਟੰਡਿਆਵਾਲਾ ਸ਼ਰਾਬ ਪੀਣ ਦਾ ਆਦਿ ਸੀ। ਉਹ ਸ਼ਰਾਬ ਪੀਣ ਲਈ ਆਪਣੀ ਪਤਨੀ ਤੋਂ ਪੈਸੇ ਮੰਗਦਾ ਸੀ। ਬੀਤੀ ਰਾਤ ਵੀ ਸ਼ਰਾਬੀ ਪਤੀ ਨੇ ਆਪਣੀ ਪਤਨੀ ਫਰਜਾਨਾ ਬੀਬੀ ਤੋਂ ਸ਼ਰਾਬ ਦੀ ਬੋਤਲ ਖ਼ਰੀਦ ਕੇ ਲਿਆਉਣ ਲਈ 500 ਰੁਪਏ ਦੀ ਮੰਗ ਕੀਤੀ। ਉਸ ਸਮੇਂ ਸਲੀਮ ਦਾ ਇਕ ਦੋਸਤ ਵੀ ਉਸ ਦੇ ਨਾਲ ਸੀ।

ਪੜ੍ਹੋ ਇਹ ਵੀ ਖ਼ਬਰ - ਧੀ ਦੇ ਪ੍ਰੇਮ ਸਬੰਧਾਂ 'ਚ ਮਾਂ ਦੇ ਰਹੀ ਸੀ ਸਾਥ, ਪਿਓ ਨੇ ਦੋਵਾਂ ਨੂੰ ਦਿੱਤਾ ਨਹਿਰ 'ਚ ਧੱਕਾ 

ਪਤਨੀ ਨੇ ਆਪਣੇ ਸ਼ਰਾਬੀ ਪਤੀ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਪਤਨੀ ਵੱਲੋਂ ਪੈਸੇ ਦੇਣ ਤੋਂ ਇਨਕਾਰ ਕਰਨ ਨੂੰ ਸਲੀਮ ਨੇ ਆਪਣੇ ਦੋਸਤ ਦੇ ਸਾਹਮਣੇ ਬੇਇੱਜ਼ਤੀ ਸਮਝਿਆ, ਜਿਸ ਕਰਕੇ ਉਸ ਨੇ ਦੋਸਤ ਦੇ ਜਾਣ ਤੋਂ ਬਾਅਦ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਆਪਣੀ ਮਾਂ ਨੂੰ ਬਚਾਉਣ ਲਈ ਜਦੋਂ ਉਸ ਦੀ 18 ਸਾਲਾ ਕੁੜੀ ਕੁਲਸੁਮ ਅੱਗੇ ਆਈ ਤਾਂ ਸਲੀਮ ਨੇ ਕੰਧ ’ਚ ਸਿਰ ਮਾਰ ਕੇ ਉਸ ਦਾ ਵੀ ਕਤਲ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਸਲੀਮ ਦੀ ਹੋਰ ਕੁੜੀ ਕੌਸਰ ਪ੍ਰਵੀਨ ਸੀ, ਜਿਸ ਦੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪੁੱਜੀ ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮਾਂ ਅਤੇ ਧੀ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 19 ਸਾਲਾ ਨੌਜਵਾਨ ਦੀ ਹੋਈ ਮੌਤ (ਤਸਵੀਰਾਂ)


 


author

rajwinder kaur

Content Editor

Related News