ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਸ਼ਰਾਬੀ ਪਿਓ ਵੱਲੋਂ ਡੇਢ ਸਾਲ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ

Thursday, Jan 27, 2022 - 07:48 PM (IST)

ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਸ਼ਰਾਬੀ ਪਿਓ ਵੱਲੋਂ ਡੇਢ ਸਾਲ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ

ਹੁਸ਼ਿਆਰਪੁਰ (ਅਮਰੀਕ)- ਹੁਸਿ਼ਆਰਪੁਰ ਦੇ ਮੁਹੱਲਾ ਮਾਡਲ ਟਾਊਨ ਵਿਖੇ ਇਕ ਸਰਾਬੀ ਪਿਤਾ ਵੱਲੋਂ ਆਪਣੇ ਡੇਢ ਸਾਲ ਦੇ ਪੁੱਤਾ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸ਼ਰਾਬੀ ਪਿਤਾ ਪਰਿਵਾਰ ਸਮੇਤ ਇਕ ਪਾਰਕ ਵਿਚ ਰਹਿੰਦਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਪੁਲਸ ਨੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮ੍ਰਿਤਕ ਬੱਚੇ ਦੀ ਲਾਸ਼ ਕਬਜ਼ੇ ਵਿਚ ਲੈ ਲਈ ਹੈ। 

PunjabKesari
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਨੇ ਐੱਸ. ਐੱਚ. ਓ. ਦੇਸਰਾਜ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਆਪਣੀ ਪਤਨੀ ਅੰਜਲੀ ਯਾਦਵ ਅਤੇ ਡੇਢ ਸਾਲ ਦੇ ਬੱਚੇ ਸ਼ਿਵਾ ਨਾਲ ਮੁਹੱਲਾ ਮਾਡਲ ਟਾਊਨ ਵਿਚ ਬਣੀ ਗੁਰੂ ਤੇਗ ਬਹਾਦਰ ਪਾਰਕ ਵਿਚ ਰਹਿ ਰਿਹਾ ਸੀ। ਬੀਤੇ ਦਿਨ ਦੋਹਾਂ ਵੱਲੋਂ ਸ਼ਰਾਬ ਪੀ ਕੇ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦੀ ਪਤਨੀ ਅੰਜਲੀ ਯਾਦਵ ਆਪਣੇ ਰਿਸ਼ਤੇਦਾਰ ਦੇ ਘਰ ਚਲੀ ਗਈ ਸੀ।

ਇਹ ਵੀ ਪੜ੍ਹੋ: ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

PunjabKesari

ਬਾਅਦ ਵਿਚ ਸੁਨੀਲ ਕੁਮਾਰ ਵੱਲੋਂ ਸ਼ਰਾਬੀ ਹਾਲਤ ਵਿਚ ਬੱਚੇ ਨੂੰ ਪਟਕ-ਪਟਕ 'ਤੇ ਜ਼ਮੀਨ 'ਤੇ ਮਾਰਿਆ ਗਿਆ। ਸਵੇਰੇ ਬੱਚਾ ਮ੍ਰਿਤਕ ਹਾਲਤ ਵਿਚ ਮਿਲਿਆ। ਐੱਸ. ਐੱਚ. ਓ. ਦੇਸ ਰਾਜ ਨੇ ਦੱਸਿਆ ਕਿ ਪੁਲਸ ਵੱਲੋਂ ਕਥਿਤ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਉਸ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਕਾਂਗਰਸ ’ਤੇ ਵੱਡਾ ਇਲਜ਼ਾਮ, CM ਚੰਨੀ ਲਈ ਅਪਣਾਈ ‘ਯੂਜ਼ ਐਂਡ ਥਰੋਅ’ ਦੀ ਪਾਲਿਸੀ

PunjabKesari

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News