ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’ ਘੋਸ਼ਿਤ
Saturday, May 23, 2026 - 01:29 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸੂਬਾ ਚੋਣ ਕਮਿਸ਼ਨ, ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਨੂੰ ਪੂਰੇ ਅਮਨ-ਅਮਾਨ ਅਤੇ ਸਫ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਡੈਵੀ ਗੋਇਲ, ਆਈ. ਏ. ਐੱਸ., ਵਧੀਕ ਜ਼ਿਲਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਗਰ ਕੌਂਸਲਾਂ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀ ਸਮੁੱਚੀ ਹਦੂਦ ਅੰਦਰ 26 ਮਈ 2026 ਨੂੰ ਸਵੇਰੇ 8:00 ਵਜੇ ਤੋਂ ਲੈ ਕੇ ਵੋਟ ਪੋਲਿੰਗ ਦਾ ਸਮਾਂ ਮੁਕੰਮਲ ਤੌਰ ’ਤੇ ਖ਼ਤਮ ਹੋਣ ਤੱਕ ‘ਡਰਾਈ ਡੇਅ’ (ਖੁਸ਼ਕ ਦਿਵਸ) ਘੋਸ਼ਿਤ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਅਤਿ ਦੀ ਗਰਮੀ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਇਸ ਫੈ਼ਸਲੇ ਨੇ ਵਧਾਈ ਚਿੰਤਾ
ਜਾਰੀ ਕੀਤੇ ਗਏ ਇਨ੍ਹਾਂ ਸਰਕਾਰੀ ਹੁਕਮਾਂ ਮੁਤਾਬਕ ਚੋਣਾਂ ਵਾਲੇ ਦਿਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ, ਸਮੇਤ ਹੋਰਨਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮ੍ਹਾਖੋਰੀ, ਵੰਡ ਕਰਨ ’ਤੇ ਪੂਰਨ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰਾਂ, ਕਲੱਬਾਂ ਜਾਂ ਕਿਸੇ ਵੀ ਹੋਰ ਜਨਤਕ ਥਾਵਾਂ ’ਤੇ ਸ਼ਰਾਬ ਵੇਚਣ ਅਤੇ ਸਰਵ ਕਰਨ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੱਖ-ਵੱਖ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਨੁਮਾਇੰਦੇ ਵੱਲੋਂ ਚਲਾਏ ਜਾ ਰਹੇ ਹੋਟਲਜ਼, ਭਾਵੇਂ ਉਨ੍ਹਾਂ ਕੋਲ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਦੇ ਵੱਖ-ਵੱਖ ਕੈਟਾਗਰੀ ਦੇ ਵੈਧ ਲਾਇਸੰਸ ਵੀ ਮੌਜੂਦ ਹੋਣ, ਉਹ ਵੀ ਇਸ ਦਿਨ ਕਿਸੇ ਨੂੰ ਸ਼ਰਾਬ ਸਰਵ ਨਹੀਂ ਕਰ ਸਕਣਗੇ। ਇਹ ਵਿਸ਼ੇਸ਼ ਹੁਕਮ 26 ਮਈ 2026 ਨੂੰ ਚੋਣ ਪ੍ਰਕਿਰਿਆ ਦੌਰਾਨ ਸਖ਼ਤੀ ਨਾਲ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
