15 ਅਗਸਤ ਨੂੰ ਸ਼ਾਮ 5 ਵਜੇ ਤੱਕ ਡਰਾਈ ਡੇਅ ਐਲਾਨਿਆ

08/15/2022 3:49:45 PM

ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ 15 ਅਗਸਤ ਨੂੰ ਅੱਧੀ ਰਾਤ 12 ਵਜੇ ਤੋਂ ਸ਼ਾਮ 5 ਵਜੇ ਤੱਕ ਡਰਾਈ ਡੇਅ ਐਲਾਨਿਆ ਹੈ। ਇਸ ਦੌਰਾਨ ਸ਼ਹਿਰ ਵਿਚ ਨਾ ਤਾਂ ਸ਼ਰਾਬ ਵੇਚੀ ਜਾਵੇਗੀ, ਨਾ ਹੀ ਪਰੋਸੀ ਜਾਵੇਗੀ। ਸ਼ਰਾਬ ਦੇ ਠੇਕੇ 15 ਅਗਸਤ ਨੂੰ ਸ਼ਾਮ 5 ਵਜੇ ਤੋਂ ਬਾਅਦ ਖੁੱਲ੍ਹਣਗੇ।

ਇਸ ਤੋਂ ਪਹਿਲਾਂ ਕਿਸੇ ਨੂੰ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੇ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਦੀ ਉਲੰਘਣਾ ਕਰਨ ’ਤੇ ਸਬੰਧਤ ਸ਼ਰਾਬ ਦੇ ਠੇਕੇ ਨੂੰ 3 ਦਿਨਾਂ ਲਈ ਸੀਲ ਕਰ ਦਿੱਤਾ ਜਾਵੇਗਾ ਅਤੇ ਆਬਕਾਰੀ ਨਿਯਮਾਂ ਤਹਿਤ ਹੋਰ ਕਾਰਵਾਈ ਵੀ ਕੀਤੀ ਜਾਵੇਗੀ।

Babita

This news is Content Editor Babita