ਪਿਆਕੜਾਂ ਲਈ ਅਹਿਮ ਖ਼ਬਰ, ਭਲਕੇ ਪੰਜਾਬ ''ਚ ਨਹੀਂ ਮਿਲੇਗੀ ਸ਼ਰਾਬ
Friday, Dec 20, 2024 - 05:07 PM (IST)
ਚੰਡੀਗੜ੍ਹ- ਪੰਜਾਬ ਭਰ 'ਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੀਆਂ ਥਾਵਾਂ ‘ਤੇ ਮਿਤੀ 21 ਦਸੰਬਰ 2024 ਨੂੰ ਚੋਣ ਪ੍ਰੀਕਿਰਿਆ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ
ਡਰਾਈ ਡੇਅ ਦੌਰਾਨ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਵੇਚਣ ਤੇ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਪੰਜਾਬ 'ਚ ਜਿੱਥੇ ਵੀ ਪੋਲਿੰਗ ਬੂਥਾਂ ‘ਤੇ ਜਿੱਥੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ੇ ‘ਤੇ ਪੂਰਨ ਤੌਰ ‘ਤੇ ਮਨਾਹੀ ਹੋਵੇਗੀ। ਮਨਾਹੀ ਦੇ ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।
ਇਹ ਵੀ ਪੜ੍ਹੋ- 21 ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਫੈਕਟਰੀਆਂ ’ਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8