ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ ''ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ

Monday, May 25, 2026 - 05:25 PM (IST)

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ ''ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ

ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿਖੇ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।

ਇਸ ਸਬੰਧੀ ਸਹਾਇਕ ਕਮਿਸ਼ਨਰ (ਆਬਕਾਰੀ) ਬਠਿੰਡਾ ਰੇਂਜ, ਬਠਿੰਡਾ ਨੇ ਆਬਕਾਰੀ ਕਮਿਸ਼ਨਰ ਪੰਜਾਬ ਪਟਿਆਲਾ ਵੱਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਮਾਨਸਾ ਦੇ ਸਮੂਹ ਆਬਕਾਰੀ ਲਾਇਸੰਸੀਆਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ 26 ਮਈ ਨੂੰ ਆਪਣੇ ਗਰੁੱਪ ਦੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣ ਏਰੀਏ ਵਿੱਚ ਪੈਂਦੇ ਠੇਕੇ ਬੰਦ ਰੱਖੇ ਜਾਣ।


author

Babita

Content Editor

Related News