ਪੰਜਾਬ: 4 ਦਿਨ ਬੰਦ ਰਹਿਣਗੇ ਠੇਕੇ, ਨਹੀਂ ਵਿਕੇਗੀ ਸ਼ਰਾਬ

Friday, May 30, 2025 - 12:44 PM (IST)

ਪੰਜਾਬ: 4 ਦਿਨ ਬੰਦ ਰਹਿਣਗੇ ਠੇਕੇ, ਨਹੀਂ ਵਿਕੇਗੀ ਸ਼ਰਾਬ

ਲੁਧਿਆਣਾ (ਪੰਕਜ): ਲੁਧਿਆਣਾ ਪੱਛਮੀ ਵਿਧਾਨ ਸਭਾ ਵਿਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ, ਆਬਕਾਰੀ ਵਿਭਾਗ ਨੇ 17 ਜੂਨ ਨੂੰ ਸ਼ਾਮ 7 ਵਜੇ ਤੋਂ 19 ਜੂਨ ਨੂੰ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਤੱਕ ਡਰਾਈ ਡੇਅ ਘੋਸ਼ਿਤ ਕਰਦਿਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਹੁਕਮ ਵਿਧਾਨ ਸਭਾ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਅੰਦਰ ਲਾਗੂ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਰੱਦ ਹੋ ਗਈਆਂ ਛੁੱਟੀਆਂ! ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਜੋਰਵਾਲ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ-ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ ਨਾਲ ਲਗਦੇ 3 ਕਿਲੋਮੀਟਰ ਖੇਤਰ ਵਿਚ ਡ੍ਰਾਈ ਡੇਅ ਐਲਾਨੇ ਗਏ ਹਨ। ਇਸ ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਲਗਾਈ ਗਈ ਹੈ। ਇਸ ਲਈ ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News