ਸਿਰਸਾ ਨੇ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਕੀਤੇ 120 ਲੋਕਾਂ ਦੀ ਸੂਚੀ ਕੀਤੀ ਜਾਰੀ

02/02/2021 9:38:11 AM

ਜਲੰਧਰ/ਨਵੀਂ ਦਿੱਲੀ (ਚਾਵਲਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ 26 ਜਨਵਰੀ ਨੂੰ ਕਿਸਾਨ ਪਰੇਡ ਮਗਰੋਂ ਦਿੱਲੀ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਸਾਰੇ 120 ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਬੋਲੇ- ਨਾ ਸਰਕਾਰ ਦਾ ਸਿਰ ਝੁਕਣ ਦਿਆਂਗੇ, ਨਾ ਕਿਸਾਨ ਦੀ ਪੱਗ

ਇਹ ਸੂਚੀ ਜਾਰੀ ਕਰਦਿਆਂ ਸਿਰਸਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਦਿੱਲੀ ਪੁਲਸ ਨੇ ਹਾਲੇ ਤੱਕ 14 ਐੱਫ. ਆਈ. ਆਰਜ਼ ਦਰਜ ਕੀਤੀਆਂ ਹਨ ਤੇ ਇਨ੍ਹਾਂ ਤਹਿਤ 120 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਸੂਚੀ ਅਸੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ ’ਤੇ ਅਤੇ ਸੋਸ਼ਲ ਮੀਡੀਆ ’ਤੇ ਪਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੇ ਪਰਿਵਾਰ ਦਿੱਲੀ ਗੁਰਦੁਆਰਾ ਕਮੇਟੀ ਨਾਲ ਤੇ ਅਕਾਲੀ ਦਲ ਨਾਲ ਰਾਬਤਾ ਕਾਇਮ ਕਰ ਸਕਦੇ ਹਨ ਤੇ ਅਸੀਂ ਇਨ੍ਹਾਂ ਸਾਰਿਆਂ ਦੇ ਮਾਮਲੇ ’ਚ ਕਾਨੂੰਨੀ ਸਹਾਇਤਾ ਸਮੇਤ ਹਰ ਤਰੀਕੇ ਦੀ ਸਹਾਇਤਾ ਪ੍ਰਦਾਨ ਕਰਾਂਗੇ।

ਇਹ ਵੀ ਪੜ੍ਹੋ: UP ’ਚ ‘ਕਿਸਾਨਾਂ ਦੀ ਸਰਕਾਰ’ ਨਾ ਬਣ ਸਕੇ, ਇਸ ਲਈ ਅੰਦੋਲਨ ਨੂੰ ਕਮਜ਼ੋਰ ਕਰਣ ਦੀ ਕੀਤੀ ਗਈ ਕੋਸ਼ਿਸ਼ : ਵੀ.ਐਮ. ਸਿੰਘ

ਦਿੱਲੀ ਕਮੇਟੀ ਦੇ ਪ੍ਰਧਾਨ ਸਿਰਸਾ ਨੇ ਦੱਸਿਆ ਕਿ ਕਮੇਟੀ ਦੇ ਲੀਗਲ ਸੈੱਲ ਅਤੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਣਾਈ ਵਕੀਲਾਂ ਦੀ ਟੀਮ ਨੇ ਇਨ੍ਹਾਂ ਸਾਰੇ ਕੇਸਾਂ ਦੀ ਜਾਣਕਾਰੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ 14 ਐੱਫ. ਆਈ. ਆਰਜ਼ ਮੁਖਰਜੀ ਨਗਰ, ਨਾਂਗਲੋਈ, ਉੱਤਮ ਨਗਰ, ਨਜ਼ਫਗੜ੍ਹ ਸੀਮਾਪੁਰੀ, ਬਾਬਾ ਹਰੀਦਾਸ ਨਗਰ, ਪੱਛਮ ਵਿਹਾਰ ਵੈਸਟ, ਅਲੀਪੁਰ ਆਊਂਟਰ ਅਤੇ ਮੁੰਡਕਾ ਆਊਂਟਰ ਪੁਲਿਸ ਥਾਣਿਆਂ ਵਿਚ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਤਹਿਤ ਇਹ ਗ੍ਰਿਫਤਾਰੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਪੇਸ਼ੇਵਰ ਵਿਦੇਸ਼ੀ ਨਾਗਰਿਕਾਂ ਨੂੰ ਆਪਣੀ ਨਾਗਰਿਕਤਾ ਪ੍ਰਦਾਨ ਕਰੇਗਾ ਸੰਯੁਕਤ ਅਰਬ ਅਮੀਰਾਤ

ਉਨ੍ਹਾਂ ਦੱਸਿਆ ਕਿ ਜਿਹੜਾ ਅਰਸ਼ਦੀਪ ਸਿੰਘ ਨਾਂ ਦਾ ਨੌਜਵਾਨ ਜਿਸਦੀ ਲੱਤ ਵਿਚ ਗੋਲੀ ਲੱਗੀ ਸੀ, ਉਹ ਇਸ ਵੇਲੇ ਸੈਂਟ ਸਟੀਫਨ ਵਿਚ ਦਾਖਲ ਹੈ ਤੇ ਉਸਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਹਾਲਤ ਠੀਕ ਹੈ ਤੇ ਇਸਨੁੰ ਕਿਸੇ ਵੇਲੇ ਵੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

ਇਹ ਵੀ ਪੜ੍ਹੋ: ਮੋਦੀ ਦੇ ‘ਮਨ ਕੀ ਬਾਤ’ ’ਤੇ ਦੀਪਿਕਾ ਪਾਦੁਕੋਨ ਦਾ ਟਵੀਟ, ਦੁਨੀਆ ’ਚ ਦੇਖਣ ਤੋਂ ਪਹਿਲਾਂ ਖ਼ੁਦ ’ਚ ਲਿਆਓ ਉਹ ਬਦਲਾਅ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  

cherry

This news is Content Editor cherry