ਦਿੱਲੀ ਕਮੇਟੀ ਦੀਆਂ ਚੋਣਾਂ ਲਈ ਪ੍ਰਚਾਰ ਦਾ ਆਖਰੀ ਦਿਨ, ਉਮੀਦਵਾਰਾਂ ਨੇ ਝੋਕੀ ਪੂਰੀ ਤਾਕਤ

02/24/2017 1:29:38 PM

ਨਵੀਂ ਦਿੱਲੀ/ਜਲੰਧਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ ਦਾ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ, ਇਸ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪਣੇ ਹੱਕ ਲਈ ਕੀਤਾ ਜਾ ਰਿਹਾ ਇਹ ਪ੍ਰਚਾਰ ਸ਼ਾਮ ਤੱਕ ਖਤਮ ਹੋ ਜਾਵੇਗਾ। ਚੋਣ ਪ੍ਰਚਾਰ ਦੌਰਾਨ ਚੋਣ ਮੈਦਾਨ ''ਚ ਉਤਰੇ ਉਮੀਦਵਾਰਾਂ ਨੇ ਜੀਅ ਤੋੜ ਮਿਹਨਤ ਕੀਤੀ ਹੈ ਅਤੇ ਜਿੱਤ ਹਾਸਲ ਕਰਨ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ, ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜਾ ਉਮੀਦਵਾਰ ਆਮ ਜਨਤਾ ਦੀ ਕਸੌਟੀ ''ਤੇ ਖਰਾ ਉਤਰੇਗਾ। ਚੋਣਾਂ ਦੇ ਮੱਦੇਨਜ਼ਰ ਦਿੱਲੀ ਦੇ ਸਿੱਖ ਇਲਾਕਿਆਂ ''ਚ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਚੋਣਾਂ ਦੀ ਤਰ੍ਹਾਂ ਹੀ ਇਨ੍ਹਾਂ ਚੋਣਾਂ ''ਚ ਵੀ ਸੋਸ਼ਲ ਮੀਡੀਆ ਦਾ ਖੂਬ ਇਸਤੇਮਾਲ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 26 ਫਰਵਰੀ ਨੂੰ ਦਿੱਲੀ ਕਮੇਟੀ ਦੀਆਂ ਚੋਣਾਂ ਹੋਣਗੀਆਂ ਅਤੇ ਇਨ੍ਹਾਂ ਦੇ ਨਤੀਜੇ ਇਕ ਮਾਰਚ ਨੂੰ ਆਉਣਗੇ। 
 

Babita Marhas

This news is News Editor Babita Marhas