ਦਿੱਲੀ ਕਮੇਟੀ ਚੋਣਾਂ : ਵਿਦੇਸ਼ੀ ਸਿੱਖ ਜੱਥੇਬੰਦੀਆਂ ਨੇ ਦਿੱਤੀ ਪਰਮਜੀਤ ਸਰਨਾ ਨੂੰ ਹਮਾਇਤ

02/24/2017 3:25:56 PM

 ਨਵੀਂ ਦਿੱਲੀ/ਜਲੰਧਰ : ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਜੱਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਹਮਾਇਤ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵਿਦੇਸ਼ੀ ਸਿੱਖ ਜੱਥੇਬੰਦੀਆਂ ਵਲੋਂ ਵੀ ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਆਸਟਰੀਆ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਕਲੱਬਾਂ ਅਤੇ ਸਮਾਜਿਕ ਜੱਥੇਬੰਦੀਆਂ ਨੇ ਵੀ ਪਰਮਜੀਤ ਸਿੰਘ ਸਰਨਾ ਦਾ ਸਾਥ ਦੇਣ ਦੀ ਗੱਲ ਕਹੀ ਹੈ ਅਤੇ ਦਿੱਲੀ ਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਨਸ਼ੇ ਦੇ ਕਾਰੋਬਾਰੀਆਂ ਦਾ ਬਾਈਕਾਟ ਕਰਕੇ ਅਕਾਲੀ ਦਲ (ਦਿੱਲੀ) ਦੇ ਉਮੀਦਵਾਰਾਂ ਨੂੰ ਹੀ ਜਿਤਾਉਣ। ਇਨ੍ਹਾਂ ਵਿਦੇਸ਼ੀ ਸਿੱਖ ਜੱਥੇਬੰਦੀਆਂ ਨੇ ਪਰਮਜੀਤ ਸਿੰਘ ਸਰਨਾ ਨੂੰ ਮੇਲ ਰਾਹੀਂ ਹਮਾਇਤ ਪੱਤਰ ਭੇਜਿਆ ਹੈ। ਪਰਮਜੀਤ ਸਿੰਘ ਸਰਨਾ ਨੇ ਵਿਦੇਸ਼ੀ ਸਿੰਘਾਂ ਦਾ ਦਿਲ ਦੀਆਂ ਗਹਿਰਾਈਆਂ ਨਾਲ ਧੰਨਵਾਦ ਕਰਦਿਆਂ ਕਿਹਾ ਹੈ ਕਿ ਜਿੱਤ ਹਾਸਲ ਕਰਨ ਉਪਰੰਤ ਉਨ੍ਹਾਂ ਦੀ ਪਾਰਟੀ ਵਲੋਂ ਵਿਦੇਸ਼ੀ ਸਿੱਖਾਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਦਿੱਲੀ ਦੇ ਸੂਝਵਾਨ ਵੋਟਰ ਨਸ਼ਿਆਂ ਦੇ ਵਪਾਰੀਆਂ ਅਤੇ ਗੋਲਕ ਚੋਰਾਂ ਤੋਂੰ ਇਸ ਵਾਰ ਛੁਟਕਾਰਾ ਜ਼ਰੂਰ ਦੁਆ ਦੇਣਗੇ।

Babita Marhas

This news is News Editor Babita Marhas