ਕਿਸਾਨੀ ਘੋਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਦਮ ਸਦਕਾ 15 ਹੋਰ ਲੋਕਾਂ ਨੂੰ ਮਿਲੀ ਜ਼ਮਾਨਤ

03/02/2021 10:19:26 AM

ਜਲੰਧਰ (ਚਾਵਲਾ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਲਈ ਕਮੇਟੀ ਦੇ ਉਪਰਾਲੇ ਸਦਕਾ ਅੱਜ 15 ਹੋਰ ਲੋਕਾਂ ਨੂੰ ਜ਼ਮਾਨਤ ਮਿਲ ਗਈ। ਇਥੇ ਜਾਰੀ ਕੀਤੇ ਬਿਆਨ ਵਿਚ ਉਨ੍ਹਾਂ ਨੇ ਦੱਸਿਆ ਕਿ ਅੱਜ ਨਾਂਗਲੋਈ ਪੁਲਸ ਥਾਣੇ ਵਿਚ ਦਰਜ ਐੱਫ. ਆਈ. ਆਰ. ਤਹਿਤ ਗ੍ਰਿਫਤਾਰ ਕੀਤੇ ਗਏ ਰਣਜੀਤ ਸਿੰਘ, ਜਗਦੀਸ਼ ਸਿੰਘ, ਭਾਗ ਸਿੰਘ, ਨਵਨੀਤ ਸਿੰਘ, ਬਲਦੀਪ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਜਸਵੰਤ ਸਿੰਘ, ਰਮਨਦੀਪ ਸਿੰਘ ਤੇ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ਮਿਲ ਗਈ, ਜਦਕਿ ਨੱਜ਼ਫਗੜ੍ਹ ਪੁਲਸ ਥਾਣੇ ਵਿਚ ਦਰਜ ਕੇਸ ਵਿਚ ਦਯਾ ਕਿਸ਼ਨ ਅਨਿਲ ਕੁਮਾਰ ਪੁੱਤਰ ਧਰਮਪਾਲ ਤੇ ਜਗਬੀਰ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਤੇ ਹੁਣ ਇਹ ਲੋਕ ਤਿਹਾੜ ਜੇਲ ਵਿਚੋਂ ਬਾਹਰ ਆ ਸਕਣਗੇ।

ਪੜ੍ਹੋ ਇਹ ਵੀ ਖ਼ਬਰ - ਗ਼ਮਗੀਨ ਮਾਹੌਲ ’ਚ BSF ਦੇ ਜਵਾਨ ‘ਰਛਪਾਲ’ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ (ਤਸਵੀਰਾਂ)

ਉਨ੍ਹਾਂ ਨੇ ਇਨ੍ਹਾਂ ਦੀ ਜ਼ਮਾਨਤ ਕਰਵਾਉਣ ਲਈ ਚਾਰਾਜੋਈ ਕਰਨ ਲਈ ਐਡਵੋਕੇਟ ਸੰਜੀਵ ਨਿਸ਼ਿਆਰ, ਜਸਪ੍ਰੀਤ ਸਿੰਘ ਰਾਏ, ਕੁਨਾਲ ਮਦਾਨ, ਕਪਿਲ ਮਦਾਨ, ਗੁਰਮੁੱਖ ਸਿੰਘ ਅਰੋੜਾ, ਦਿਨੇਸ਼ ਮੋਦਗਿੱਲ, ਨਵਦੀਪ ਸਿੰਘ, ਨੇਹਾ, ਚਿਤਵਨ ਗੋਦਾਰਾ, ਰਾਜਿੰਦਰ ਸ਼ਹਿਰਾਵਤ, ਏ. ਐੱਸ. ਭੁੱਲਰ ਤੇ ਐਡਵੋਕੇਟ ਵਿਕਰਮ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਇਨ੍ਹਾਂ ਲੋਕਾਂ ਦੀ ਜ਼ਮਾਨਤ ਕਰਵਾਉਣ ਲਈ ਬਹੁਤ ਮਿਹਨਤ ਨਾਲ ਕੰਮ ਕੀਤਾ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਵਾਲਾ ਟੀਕਾ ਲਾਉਣ ਕਾਰਨ ਉਜੜਿਆ ਹੱਸਦਾ-ਵੱਸਦਾ ਘਰ, ਸ਼ਮਸ਼ਾਨਘਾਟ ਕੋਲੋ ਮਿਲੀ ਲਾਸ਼

ਸਿਰਸਾ ਨੇ ਦੱਸਿਆ ਕਿ ਇਹ ਕਮੇਟੀ ਦੀ ਬਹੁਤ ਵੱਡੀ ਜਿੱਤ ਹੈ ਤੇ ਇਸ ਕਰ ਕੇ ਹਾਸਲ ਹੋ ਰਹੀ ਹੈ ਕਿਉਂਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਰਹਿਮਤ ਬਖਸ਼ਿਸ਼ ਹੈ ਤੇ ਅਦਾਲਤਾਂ ਵੀ ਮੰਨ ਰਹੀਆਂ ਹਨ ਕਿ ਪੁਲਸ ਨੇ ਧੱਕੇਸ਼ਾਹੀ ਕੀਤੀ ਸੀ ਤੇ 307 ਵਰਗੀਆਂ ਧਾਰਾਵਾਂ ਲਾਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਆਏ ‘ਗੁਰਜੀਤ ਔਜਲਾ’ ਨੇ ਵਿਰੋਧੀਆਂ ਨੂੰ ਲਾਇਆ ‘ਸਿਆਸੀ ਟੀਕਾ’

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਦੀਆਂ 15 ਜ਼ਮਾਨਤਾਂ ਮਿਲਾ ਕੇ ਹੁਣ ਤੱਕ ਕੁੱਲ 105 ਲੋਕਾਂ ਦੀਆਂ ਜ਼ਮਾਨਤਾਂ ਹੋ ਚੁੱਕੀਆਂ ਹਨ, 84 ਲੋਕ ਜੇਲ ਵਿਚੋਂ ਬਾਹਰ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ 121 ਲੋਕ ਗ੍ਰਿਫਤਾਰ ਕੀਤੇ ਗਏ ਤੇ ਫਿਰ 11 ਲੋਕ ਹੋਰ ਗ੍ਰਿਫਤਾਰ ਕੀਤੇ ਗਏ। ਇਨ੍ਹਾਂ ਵਿਚੋਂ ਵੀ 5 ਦੀ ਜ਼ਮਾਨਤ ਹੋ ਗਈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੁੰ ਨੋਟਿਸ ਭੇਜੇ ਸੀ, ਉਨ੍ਹਾਂ ਵਿਚੋਂ 6 ਦੀ ਪੇਸ਼ਗੀ ਜ਼ਮਾਨਤ ਕਰਵਾ ਲਈ ਤੇ 5 ਲੋਕਾਂ ਨੂੰ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਕਰ ਕੇ ਬੇਕਸੂਰ ਸਾਬਤ ਕਰ ਕੇ ਘਰਾਂ ਨੁੰ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਜ਼ਮਾਨਤਾਂ ਕੱਲ ਮੰਗਲਵਾਰ ਨੂੰ ਵੀ ਲੱਗੀਆਂ ਹਨ ਤੇ ਉਮੀਦ ਹੈ ਕਿ ਇਕ ਦੋ ਦਿਨਾਂ ਵਿਚ ਸਾਰੇ ਹੀ ਲੋਕਾਂ ਦੀ ਜ਼ਮਾਨਤ ਹੋ ਜਾਵੇਗੀ ਤੇ ਸਭ ਬਾਹਰ ਆ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ

ਪੜ੍ਹੋ ਇਹ ਵੀ ਖ਼ਬਰ - ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ‘ਹੱਲਾ ਬੋਲ’, ਕਰਨਗੇ ਘਿਰਾਓ

rajwinder kaur

This news is Content Editor rajwinder kaur