ਡੀ. ਐੱਸ. ਜੀ. ਐੱਮ. ਸੀ. ਨੇ ਜਥੇਦਾਰ ਨੂੰ ਕੀਤੀ ਸਰਨਾ ਭਰਾਵਾਂ ਦੀ ਸ਼ਿਕਾਇਤ, ਪੰਥ ’ਚੋਂ ਛੇਕਣ ਦੀ ਮੰਗ

Friday, Jan 06, 2023 - 06:47 PM (IST)

ਨਵੀਂ ਦਿੱਲੀ/ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਸਰਨਾ ਭਰਾਵਾਂ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਇਸ ਪੱਤਰ ਵਿਚ ਸਰਨਾ ਭਰਾਵਾਂ ’ਤੇ ਪੰਥ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਨਾ ਭਰਾਵਾਂ ’ਤੇ ਸੰਗਤ ਦਾ ਕਰੋੜਾਂ ਰੁਪਿਆ ਖਰਚ ਕਰਨ ਦੇ ਇਲਜ਼ਾਮ ਵੀ ਲੱਗੇ ਹਨ। ਇਨ੍ਹਾਂ ਦੋਸ਼ਾਂ ਵਿਚ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਸੰਗਤ ਦਾ ਪੈਸਾ ਸਰਨਾ ਭਰਾਵਾਂ ’ਤੇ ਖਰਚ ਕਰ ਰਹੀ ਹੈ। 

ਇਹ ਵੀ ਪੜ੍ਹੋ : ਮੁਫ਼ਤ ’ਚ ਕਣਕ ਲੈਣ ਵਾਲੇ ਲਾਭਪਾਤਰੀਆਂ ਲਈ ਬੁਰੀ ਖ਼ਬਰ, ਕੇਂਦਰ ਸਰਕਾਰ ਨੇ ਦਿੱਤਾ ਵੱਡਾ ਝਟਕਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਸ਼ਿਕਾਇਤ ਵਿਚ ਇਹ ਵੀ ਆਖਿਆ ਗਿਆ ਹੈ ਕਿ ਸਰਨਾ ਭਰਾਵਾਂ ਦੀਆਂ ਸ਼ਰਾਬ ਕੰਪਨੀਆਂ ਵੀ ਹਨ, ਜੋ ਕਿ ਸ਼ਰਾਬ ਤਸਕਰੀ ਵਿਚ ਸ਼ਾਮਲ ਹਨ। ਲਿਹਾਜ਼ਾ ਸਰਨਾ ਭਰਾਵਾਂ ਨੂੰ ਪੰਥ ’ਚੋਂ ਛੇਕਿਆ ਜਾਣਾ ਚਾਹੀਦਾ ਹੈ। 

ਪੰਥਕ ਮੇਲ ਦੌਰਾਨ ਸਰਨਾ ਭਰਾਵਾਂ ਨੇ ਅਕਾਲੀ ਦਲ ਨਾਲ ਮਿਲਾਇਆ ਸੀ ਹੱਥ

ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਪੰਥਕ ਮੇਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਪਰਮਜੀਤ ਸਿੰਘ ਸਰਨਾ ਨੇ ਹੱਥ ਮਿਲਾ ਲਿਆ ਸੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਰਨਾ ਨੂੰ ਪਾਰਟੀ ਦੀ ਦਿੱਲੀ ਇਕਾਈ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਪੰਥ ਨੂੰ ਇਕ ਪੰਥਕ ਝੰਡੇ ਹੇਠ ਇਕਜੁੱਟ ਕਰਨ ਲਈ ਮੁਹਿੰਮ ਵਿੱਢਣ ਲਈ ਵੀ ਕਿਹਾ ਸੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਹੋਰ ਸੂਬਿਆਂ ਵਿਚ ਵੀ ਪਾਰਟੀ ਦੀਆਂ ਇਕਾਈਆਂ ਸਥਾਪਤ ਕਰਨ। 

ਇਹ ਵੀ ਪੜ੍ਹੋ : ਕੈਨੇਡਾ ਰਹਿੰਦੀ ਧੀ ਨੂੰ ਮਿਲ ਕੇ ਵਾਪਸ ਪਰਤ ਰਹੇ ਪਿਤਾ ਦੀ ਜਹਾਜ਼ ’ਚ ਬੈਠਦਿਆਂ ਹੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News