ਅਮਿਤਾਭ ਬੱਚਨ ਤੋਂ 2 ਕਰੋੜ ਲੈਣ ਦਾ ਮੁੱਦਾ ਭਖਿਆ, ‘ਸਿਰਸਾ ਨੂੰ ਪੰਥ ’ਚੋਂ ਛੇਕਣ ਦੀ ਉੱਠੀ ਮੰਗ’

05/13/2021 6:34:42 PM

ਅੰਮ੍ਰਿਤਸਰ (ਅਨਜਾਣ) - 1984 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਤੇ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਮਾਮਲੇ ‘ਚ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਉਨ੍ਹਾਂ ਨੇ ਪ੍ਰਸਿੱਧ ਫਿਲਮੀ ਹਸਤੀ ਅਮਿਤਾਬ ਬੱਚਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਚੱਲ ਰਹੇ ਕੋਰੋਨਾ ਕੇਅਰ ਸੈਂਟਰ ਲਈ 2 ਕਰੌੜ ਦੀ ਭੇਜੀ ਡੋਨੇਸ਼ਨ ਰਾਸ਼ੀ ਸਵੀਕਾਰ ਕਰਨ ‘ਤੇ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਨ ਦੀ ਸ਼ਿਕਾਇਤ ਕੀਤੀ ਹੈ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਜਗਬਾਣੀ/ਪੰਜਾਬ ਕੇਸਰੀ ਦੇ ਪੱਤਰਕਾਰ ਨਾਲ ਫੌਨ ‘ਤੇ ਗੱਲਬਾਤ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਬੀ ਨਿਰਪ੍ਰੀਤ ਕੌਰ ਨੇ ਈ-ਮੇਲ ਰਾਹੀਂ ਮਨਜਿੰਦਰ ਸਿੰਘ ਸਿਰਸਾ ਨੂੰ ਤਲਬ ਕਰਨ ਲਈ ਸ਼ਿਕਾਇਤ ਭੇਜੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਦੇ ਅਮਰੀਕਾ ਦੇ ਦੌਰੇ ਤੋਂ ਵਾਪਸ ਆਉਣ ‘ਤੇ ਈ ਮੇਲ ਉਨ੍ਹਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੇਲੇ ਅਮਿਤਾਬ ਬੱਚਨ ਬਾਰੇ ਸ਼ਿਕਾਇਤ ਪੁੱਜੀ ਸੀ, ਜਿਸ ’ਤੇ ਅਮਿਤਾਬ ਬੱਚਨ ਨੇ ਆਪਣਾ ਸਪੱਸ਼ਟੀਕਰਨ ਭੇਜਿਆ ਸੀ ਪਰ ਉਸ ’ਤੇ ਕੋਈ ਗੌਰ ਨਹੀਂ ਸੀ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਪਾਰਲਰ ਗਈ ਕੁੜੀ ਦਾ ‘ਕਤਲ’, ਲਾਸ਼ ’ਤੇ ਪਿਸਤੌਲ ਰੱਖ ਫ਼ਰਾਰ ਹੋਇਆ ਕਾਤਲ

ਅਮਿਤਾਬ ਬੱਚਨ ਸਿੱਖ ਕੌਮ ਦਾ ਦੋਸ਼ੀ : ਸਖ਼ੀਰਾ
ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਜਰਨੈਲ ਸਿੰਘ ਸਖ਼ੀਰਾ ਨੇ ਕਿਹਾ ਕਿ ਅਮਿਤਾਬ ਬੱਚਨ ਸਿੱਖ ਕੌਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਪ੍ਰਬੰਧ ਤੇ ਲੰਗਰ ਸੰਗਤਾਂ ਦੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਨਾਲ ਚੱਲਦੇ ਹਨ। ਪਾਕਿ ਤੇ ਪਵਿੱਤਰ ਸਥਾਨਾਂ ‘ਤੇ ਫਿਲਮੀ ਦੁਨੀਆਂ ਦੀ ਕਾਲੀ ਕਮਾਈ ਦੀ ਕੋਈ ਜਗ੍ਹਾ ਨਹੀਂ। 1984 ਦੀ ਸਿੱਖ ਨਸਲਕੁਸ਼ੀ ਦੀ ਅਮਿਤਾਬ ਬੱਚਨ ਨੇ ਪ੍ਰੋੜ੍ਹਤਾ ਹੀ ਨਹੀਂ ਕੀਤੀ ਸਗੋਂ ਉਸ ਨਾਜ਼ੁਕ ਦੌਰ ਦੌਰਾਨ ਗਾਂਧੀ ਪਰਿਵਾਰ ਦਾ ਪੱਖ ਪੂਰਦਿਆਂ ਸਿੱਖਾਂ ਖ਼ਿਲਾਫ਼ ਕੋਝੀ ਤੇ ਘਟੀਆ ਬਿਆਨਬਾਜ਼ੀ ਵੀ ਕੀਤੀ ਸੀ। ਉਨ੍ਹਾਂ ਚੇਤਾਵਨੀ ਦੇਂਦਿਆਂ ਕਿਹਾ ਕਿ ਸਿਰਸਾ ਅਮਿਤਾਬ ਬੱਚਨ ਦੀ ਦੋ ਕਰੌੜ ਰੁਪਏ ਦੀ ਰਾਸ਼ੀ ਵਾਪਸ ਕਰਨ ਨਹੀਂ ਤਾਂ ਸਮੁੱਚੀ ਕੌਮ ਦੀ ਵਿਰੋਧਤਾ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। 

ਪੜ੍ਹੋ ਇਹ ਵੀ ਖਬਰ - ਕੋਰੋਨਾ ਦੇ ਵਧਦੇ ਕਹਿਰ ’ਚ ਜੇਕਰ ‘ਬੱਚਿਆਂ’ ’ਚ ਦਿਖਾਈ ਦੇਣ ਇਹ ‘ਲੱਛਣ’, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ

ਉਨ੍ਹਾਂ ਇਹ ਵੀ ਕਿਹਾ ਕਿ ਅਮਿਤਾਬ ਬੱਚਨ ਨੂੰ ਸਿੱਖ ਕੌਮ ਦੀ ਫ਼ਰਾਖ ਦਿਲੀ ਏਥੋਂ ਸਮਝ ਲੈਣੀ ਚਾਹੀਦੀ ਹੈ ਕਿ ਜਦੋਂ ਉਨ੍ਹਾਂ ਦੀ ਧਰਮ ਪਤਨੀ ਜਯਾ ਬੱਚਨ ਕੁਝ ਸਮਾਂ ਪਹਿਲਾਂ ਅੰਬਾਨੀ ਪ੍ਰੀਵਾਰ ਦੀ ਨੂੰਹ ਨੀਤਾ ਅੰਬਾਨੀ ਨਾਲ ਮੀਰੀ-ਪੀਰੀ ਦੇ ਪ੍ਰਤੱਖ ਪ੍ਰਮਾਣ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਪ੍ਰੀਵਾਰ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡਪਾਠ ਸਾਹਿਬ ਦੀ ਆਰੰਭਤਾ ਤੇ ਸੰਪੂਰਨਤਾ ਮੌਕੇ ਆਏ ਸਨ। ਇਸ ਤੋਂ ਇਲਾਵਾ ਅਭਿਸ਼ੇਕ ਬੱਚਨ ਤੇ ਨੂੰਹ ਐਸ਼ਵਰਿਆ ਰਾਏ ਤੇ ਪੋਤਰੀ ਅਰਾਧਿਆ ਸੱਚਖੰਡ ਵਿਖੇ ਨਤਮਸਤਿਕ ਹੋਣ ਆਏ ਤਾਂ ਉਨ੍ਹਾਂ ਦੀ ਕਿਸੇ ਕਿਸਮ ਦੀ ਵਿਰੋਧਤਾ ਨਹੀਂ ਕੀਤੀ ਗਈ, ਕਿਉਂਕਿ ਕਸੂਰਵਾਰ ਕੇਵਲ ਅਮਿਤਾਬ ਬੱਚਨ ਹੈ, ਉਸਦਾ ਪ੍ਰੀਵਾਰ ਨਹੀਂ। ਉਨ੍ਹਾਂ ਦੇਸ਼ ਵਿਦੇਸ਼-ਦੀਆਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਕੋਵਿਡ-19 ਦੌਰਾਨ ਗੁਰੂ ਘਰਾਂ ਵੱਲੋਂ ਬਿਨਾ ਕਿਸੇ ਭੇਦ ਭਾਵ ਦੇ ਮਾਨਵਤਾ ਦੀ ਕੀਤੀ ਜਾ ਰਹੀ ਸੇਵਾ ਵਿੱਚ ਆਪਣੀ ਕਿਰਤ ਕਮਾਈ ਵਿੱਚੋਂ ਯੋਗਦਾਨ ਪਾਉਣ ਲਈ ਬੇਨਤੀ ਕੀਤੀ।

ਪੜ੍ਹੋ ਇਹ ਵੀ ਖਬਰ - ਸਾਵਧਾਨ ! ਬੱਚਿਆਂ ’ਚ ਵੱਧ ਰਿਹੈ ਕੋਰੋਨਾ ਦਾ ਖ਼ਤਰਾ, ਮਾਤਾ-ਪਿਤਾ ਇੰਝ ਰੱਖਣ ਆਪਣੇ ਬੱਚੇ ਨੂੰ ਸੁਰੱਖਿਅਤ


rajwinder kaur

Content Editor

Related News