ਮਨਜੀਤ ਸਿੰਘ ਜੀ. ਕੇ. 'ਤੇ ਹੋਏ ਹਮਲੇ ਦੀ ਲੌਂਗੋਵਾਲ ਵਲੋਂ ਨਿੰਦਾ (ਵੀਡੀਓ)

Sunday, Aug 26, 2018 - 01:01 PM (IST)

ਅੰਮ੍ਰਿਤਸਰ (ਸੁਮਿਤ) : ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿਚ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀ. ਕੇ. 'ਤੇ ਹੋਏ ਹਮਲੇ ਦੀ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। ਲੌਂਗੋਵਾਲ ਨੇ ਇਸ ਘਟਨਾ 'ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਕਿ ਏਜੰਸੀਆਂ ਵਲੋਂ ਸਿੱਖ ਆਗੂਆਂ 'ਤੇ ਅਜਿਹੇ ਹਮਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਰੋਕਣਾਂ ਸਰਕਾਰ ਦੀ ਜ਼ਿੰਮੇਵਾਰੀ ਹੈ। 
ਦੱਸਣਯੋਗ ਹੈ ਕਿ ਸ਼ਨੀਵਾਰ (25 ਅਗਸਤ) ਨੂੰ ਕੈਲੀਫੋਰਨੀਆ ਦੇ ਇਕ ਗੁਰਦੁਆਰੇ ਦੇ ਬਾਹਰ ਅਕਾਲੀ ਨੇਤਾ ਮਨਜੀਤ ਸਿੰਘ ਜੀ. ਕੇ. 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


Related News