ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਪੰਜਾਬ ’ਚ ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ
Friday, Aug 29, 2025 - 05:36 PM (IST)

ਅੰਮ੍ਰਿਤਸਰ (ਸਰਬਜੀਤ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਵਾਸਤੇ ਤੁਰੰਤ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਕੱਲ੍ਹ ਇਕ ਟਰੱਕ ਭੇਜਿਆ ਗਿਆ ਸੀ ਤੇ ਅੱਜ ਦੂਜਾ ਟਰੱਕ ਭੇਜਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਇਸ ਰਸਦ ਦੇ ਨਾਲ ਅਸੀਂ ਲਾਂਗਰੀ ਤੇ ਹੋਰ ਸਟਾਫ ਵੀ ਭੇਜਿਆ ਹੈ ਤੇ ਪੰਜਾਬ ਵਿਚ ਹੜ੍ਹ ਪੀੜ੍ਹਤਾਂ ਵਾਸਤੇ ਕੈਂਪ ਸਥਾਪਿਤ ਕਰ ਕੇ ਲੰਗਰ ਸੇਵਾ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹੜ੍ਹਾਂ ਤੋਂ ਰਾਹਤ ਨਹੀਂ ਮਿਲ ਜਾਂਦੀ, ਇਹ ਸੇਵਾ ਜਾਰੀ ਰਹੇਗੀ। ਉਨ੍ਹਾਂ ਨੇ ਦਿੱਲੀ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਗੁਰਦੁਆਰਾ ਕਮੇਟੀ ਦੇ ਅਧੀਨ ਗੁਰੂ ਘਰਾਂ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਊ ਤੇ ਹੋਰ ਗੁਰੂ ਘਰਾਂ ਵਿਚ ਸੁੱਕੇ ਰਾਸ਼ਨ ਦੀ ਸੇਵਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਸੰਗਤ ਨਗਦ ਰਾਸ਼ੀ ਦੇਣਾ ਚਾਹੁੰਦੀ ਹੈ, ਉਹ ਕਮੇਟੀ ਦੇ ਖ਼ਾਤਿਆਂ ਵਿਚ ਜਾਂ ਗੁਰੂ ਘਰਾਂ ਵਿਚ ਨਗਦ ਰਾਸ਼ੀ ਦੇ ਕੇ ਰਸੀਦਾਂ ਪ੍ਰਾਪਤ ਕਰ ਕੇ ਸੇਵਾ ਕਰ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ
ਉਨ੍ਹਾਂ ਦੱਸਿਆ ਕਿ ਹੜ੍ਹ ਪੀੜ੍ਹਤਾਂ ਨੂੰ ਫੌਰੀ ਰਾਹਤ ਦੀ ਜ਼ਰੂਰਤ ਸੀ ਜਿਸ ਬਾਰੇ ਸਾਡੀਆਂ ਟੀਮਾਂ ਨੇ ਸੂਚਿਤ ਕੀਤਾ ਸੀ, ਇਸ ਉਪਰੰਤ ਅਸੀਂ ਤੁਰੰਤ ਟੀਮਾਂ ਰਵਾਨਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਬਣਦੀ ਸੀ ਜੋ ਜ਼ਿੰਮੇਵਾਰੀ ਨਹੀਂ ਨਿਭਾਅ ਸਕੀ। ਉਨ੍ਹਾਂ ਕਿਹਾ ਕਿ ਅਸੀਂ ਜ਼ਿੰਮੇਵਾਰੀ ਨਿਭਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਾਂ ਅਤੇ ਜਿਥੇ ਕਿਤੇ ਵੀ ਜ਼ਰੂਰਤ ਪਵੇਗੀ, ਅਸੀਂ ਆਪਣੀਆਂ ਟੀਮਾਂ ਜ਼ਰੂਰ ਭੇਜਾਂਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8